ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ

07:31 AM Dec 30, 2024 IST
ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੂੰ ਸਹੁੰ ਚੁਕਵਾਉਂਦੇ ਹੋਏ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ। -ਫੋਟੋ: ਪੀਟੀਆਈ

ਸ਼ਿਮਲਾ, 29 ਦਸੰਬਰ
ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਇੱਥੇ ਰਾਜ ਭਵਨ ਵਿੱਚ ਸਮਾਗਮ ਦੌਰਾਨ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕੀ । ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਹਾਜ਼ਰ ਸਨ।
ਸਹੁੰ ਚੁੱਕਣ ਤੋਂ ਬਾਅਦ ਜਸਟਿਸ ਸੰਧਾਵਾਲੀਆ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਉਨ੍ਹਾਂ ਲਈ ਆਪਣੇ ਘਰ ਵਾਂਗ ਹੈ। ਉਨ੍ਹਾਂ ਕਿਹਾ, ‘ਹਿਮਾਚਲ ਪ੍ਰਦੇਸ਼ ਮੁਕਾਬਲਤਨ ਛੋਟਾ ਰਾਜ ਹੈ, ਜਿਸ ਵਿੱਚ ਅਪਰਾਧਿਕ ਕੇਸ ਘੱਟ ਅਤੇ ਸੇਵਾਵਾਂ ਤੇ ਸਿਵਲ ਮਾਮਲਿਆਂ ਨਾਲ ਸਬੰਧਤ ਕੇਸ ਜ਼ਿਆਦਾ ਹਨ। ਮੈਂ ਇਨ੍ਹਾਂ ਕੇਸਾਂ ਦਾ ਜਲਦੀ ਨਿਬੇੜਾ ਕਰਨ ਲਈ ਕੰਮ ਕਰਾਂਗਾ।’ ਨਵੇਂ ਚੀਫ਼ ਜਸਟਿਸ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਸੁੱਖੂ ਨੇ ਕਿਹਾ, ‘ਮੈਨੂੰ ਭਰੋਸਾ ਹੈ ਕਿ ਉਨ੍ਹਾਂ ਦੇ ਤਜਰਬੇ ਨਾਲ ਹਿਮਾਚਲ ਪ੍ਰਦੇਸ਼ ਨੂੰ ਬਹੁਤ ਲਾਭ ਹੋਵੇਗਾ।’ ਉਨ੍ਹਾਂ ਆਸ ਪ੍ਰਗਟਾਈ ਕਿ ਜਸਟਿਸ ਸੰਧਾਵਾਲੀਆ ਦੀ ਨਿਆਂਇਕ ਸੂਝ-ਬੂਝ ਸੂਬੇ ਵਿੱਚ ਨਿਆਂ ਦਾ ਸਿਧਾਂਤ ਬਰਕਰਾਰ ਰੱਖਣ ਵਿੱਚ ਅਹਿਮ ਯੋਗਦਾਨ ਪਾਵੇਗੀ।
ਜ਼ਿਕਰਯੋਗ ਹੈ ਕਿ ਪਹਿਲੀ ਨਵੰਬਰ 1965 ਨੂੰ ਜਨਮੇ ਜਸਟਿਸ ਸੰਧਾਵਾਲੀਆ ਨੇ 1986 ਵਿੱਚ ਚੰਡੀਗੜ੍ਹ ਦੇ ਡੀਏਵੀ ਕਾਲਜ ਤੋਂ ਬੀਏ (ਆਨਰਜ਼) ਅਤੇ 1989 ਵਿਚ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਤੋਂ ਐੱਲਐੱਲਬੀ ਕੀਤੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਕੀਲ ਬਣੇ। 4 ਫਰਵਰੀ 2024 ਨੂੰ ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਵਜੋਂ ਅਹੁਦਾ ਸੰਭਾਲਿਆ ਸੀ। -ਪੀਟੀਆਈ

Advertisement

Advertisement