For the best experience, open
https://m.punjabitribuneonline.com
on your mobile browser.
Advertisement

Justice Sanjiv Khanna takes oath: ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ

10:31 AM Nov 11, 2024 IST
justice sanjiv khanna takes oath  ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ  ਵਜੋਂ ਹਲਫ਼ ਲਿਆ
ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕਦੇ ਹੋਏ ਜਸਟਿਸ ਸੰਜੀਵ ਖੰਨਾ। ਫੋਟੋ ਸੱਤਿਆ ਪ੍ਰਕਾਸ਼
Advertisement

ਨਵੀਂ ਦਿੱਲੀ, 11 ਨਵੰਬਰ

Advertisement

Justice Sanjiv Khanna takes oath: ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਖੰਨਾ, ਜੋ ਛੇ ਮਹੀਨਿਆਂ ਤੋਂ ਘੱਟ ਸਮੇਂ ਲਈ ਸੀਜੇਆਈ ਵਜੋਂ ਸੇਵਾ ਕਰਨਗੇ 13 ਮਈ, 2025 ਨੂੰ ਅਹੁਦਾ ਛੱਡ ਦੇਣਗੇ। ਜ਼ਿਕਰਯੋਗ ਹੈ ਕਿ ਉਹ ਜਸਟਿਸ ਡੀ ਵਾਈ ਚੰਦਰਚੂੜ ਦੀ ਥਾਂ ਲੈਣਗੇ, ਜਿਨ੍ਹਾਂ ਨੇ ਐਤਵਾਰ ਨੂੰ 65 ਸਾਲ ਦੀ ਉਮਰ ਵਿੱਚ ਅਹੁਦਾ ਛੱਡ ਦਿੱਤਾ ਸੀ।
ਭਾਰਤ ਦੇ 51ਵੇਂ ਚੀਫ ਜਸਟਿਸ ਸੰਜੀਵ ਖੰਨਾ ਈਵੀਐਮ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ, ਧਾਰਾ 370 ਨੂੰ ਰੱਦ ਕਰਨ, ਚੋਣ ਬਾਂਡ ਸਕੀਮ ਨੂੰ ਰੱਦ ਕਰਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਰਗੇ ਕਈ ਇਤਿਹਾਸਕ ਫੈਸਲਿਆਂ ਵਾਲੇ ਬੈਂਚ ਦਾ ਹਿੱਸਾ ਰਹੇ ਹਨ। ਦਿੱਲੀ ਦੇ ਇੱਕ ਉੱਘੇ ਪਰਿਵਾਰ ਨਾਲ ਸਬੰਧਤ, ਜਸਟਿਸ ਖੰਨਾ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਦੇਵ ਰਾਜ ਖੰਨਾ ਦੇ ਪੁੱਤਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਐਚ ਆਰ ਖੰਨਾ ਦੇ ਭਤੀਜੇ ਹਨ।
ਪੀਟੀਆਈ
Advertisement
Advertisement
Tags :
Author Image

Puneet Sharma

View all posts

Advertisement