ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤੇ ਜਾਣ ਦੀ ਸਿਫ਼ਾਰਸ਼
ਨਵੀਂ ਦਿੱਲੀ, 28 ਦਸੰਬਰ
ਸੁਪਰੀਮ ਕੋਰਟ ਕੌਲਿਜੀਅਮ ਨੇ ਪੰਜਾਬ ਤੇ ਹਰਿਆਣਾ, ਰਾਜਸਥਾਨ, ਅਲਾਹਾਬਾਦ, ਗੁਹਾਟੀ ਤੇ ਝਾਰਖੰਡ ਦੀਆਂ ਹਾਈ ਕੋਰਟਾਂ ’ਚ ਨਵੇਂ ਚੀਫ ਜਸਟਿਸਾਂ ਦੀ ਨਿਯੁਕਤੀ ਲਈ ਨਾਵਾਂ ਦੀ ਸਿਫਾਰਸ਼ ਕੀਤੀ ਹੈ। ਭਾਰਤ ਦੇ ਚੀਫ ਜਸਟਿਸ ਡੀ.ਵਾਈ.ਚੰਦਰਚੂੜ ਅਤੇ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਬੀ.ਆਰ.ਗਵਈ ਦੇ ਬੈਂਚ ਨੇ ਨਾਵਾਂ ਦੀ ਸਿਫਾਰਸ਼ ਸਬੰਧੀ ਮਤਾ 27 ਦਸੰਬਰ ਨੂੰ ਪਾਸ ਕੀਤਾ ਸੀ, ਜੋ ਵੀਰਵਾਰ ਸ਼ਾਮ ਨੂੰ ਅਧਿਕਾਰਤ ਵੈੱਬਸਾਈਟ ’ਤੇ ਅਪਲੋਡ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤੇ ਜਾਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਕੌਲਿਜੀਅਮ ਵੱਲੋਂ ਕੀਤੀਆਂ ਹੋਰ ਸਿਫਾਰਸ਼ਾਂ ਵਿਚ ਰਾਜਸਥਾਨ ਹਾਈ ਕੋਰਟ ਦੇ ਜੱਜ ਜਸਟਿਸ ਮਨਿੰਦਰ ਮੋਹਨ ਸ੍ਰੀਵਾਸਤਵਾ ਨੂੰ ਰਾਜਸਥਾਨ ਹਾਈ ਕੋਰਟ ਦਾ ਚੀਫ ਜਸਟਿਸ, ਰਾਜਸਥਾਨ ਹਾਈ ਕੋਰਟ ਦੇ ਹੀ ਜਸਟਿਸ ਅਰੁਣ ਭੰਸਾਲੀ ਤੇ ਜਸਟਿਸ ਵਿਨੈ ਬਿਸ਼ਨੋਈ ਨੂੰ ਕ੍ਰਮਵਾਰ ਅਲਾਹਾਬਾਦ ਤੇ ਗੁਹਾਟੀ ਹਾਈ ਕੋਰਟ ਦਾ ਚੀਫ ਜਸਟਿਸ ਜਦੋਂਕਿ ਉੜੀਸਾ ਹਾਈ ਕੋਰਟ ਦੇ ਜਸਟਿਸ ਬੀ.ਆਰ.ਸਾਰੰਗੀ ਨੂੰ ਝਾਰਖੰਡ ਹਾਈ ਕੋਰਟ ਦਾ ਚੀਫ ਜਸਟਿਸ ਲਾਉਣ ਦੀ ਸਿਫਾਰਸ਼ ਕੀਤੀ ਗਈ ਹੈ। -ਏਐੱਨਆਈ