ਜਸਟਿਸ ਯਾਹੀਆ ਅਫ਼ਰੀਦੀ ਨੇ ਪਾਕਿ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ
08:22 AM Oct 27, 2024 IST
ਇਸਲਾਮਾਬਾਦ, 26 ਅਕਤੂਬਰ
ਇੱਥੇ ਰਾਸ਼ਟਰਪਤੀ ਭਵਨ ਵਿੱਚ ਅੱਜ ਹੋਏ ਸਮਾਗਮ ਵਿਚ ਜਸਟਿਸ ਯਾਹੀਆ ਅਫ਼ਰੀਦੀ ਨੇ ਪਾਕਿਸਤਾਨ ਦੇ 30ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਇਸ ਮੌਕੇ ਸਰਕਾਰ ਦੇ ਉਚ ਅਧਿਕਾਰੀ ਸ਼ਾਮਲ ਸਨ। ਉਨ੍ਹਾਂ ਨੇ ਇਹ ਅਹੁਦਾ ਕਾਜ਼ੀ ਫੈਜ਼ ਈਸਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੰਭਾਲਿਆ ਹੈ, ਜੋ ਬੀਤੇ ਦਿਨੀਂ ਸੇਵਾਮੁਕਤ ਹੋਏ ਸਨ।
ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਪਾਕਿਸਤਾਨ ਦੇ ਸੰਵਿਧਾਨ ਅਨੁਸਾਰ ਨਵੇਂ ਚੀਫ਼ ਜਸਟਿਸ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਕੈਬਨਿਟ ਮੰਤਰੀ, ਰੱਖਿਆ ਬਲਾਂ ਦੇ ਮੁਖੀ ਤੇ ਹੋਰ ਅਧਿਕਾਰੀ ਸ਼ਾਮਲ ਸਨ। ਜਸਟਿਸ ਅਫ਼ਰੀਦੀ ਨੂੰ ਵਿਸ਼ੇਸ਼ ਸੰਸਦੀ ਕਮੇਟੀ (ਐਸਪੀਸੀ) ਵੱਲੋਂ ਚੀਫ਼ ਜਸਟਿਸ ਨਾਮਜ਼ਦ ਕੀਤਾ ਗਿਆ ਸੀ। ਇਹ ਵਿਸ਼ੇਸ਼ ਸੰਸਦੀ ਕਮੇਟੀ ਹਾਲ ਹੀ ਵਿੱਚ ਅਪਣਾਈ ਗਈ 26ਵੀਂ ਸੰਵਿਧਾਨਕ ਸੋਧ ਤੋਂ ਬਾਅਦ ਬਣਾਈ ਗਈ ਸੀ। -ਪੀਟੀਆਈ
Advertisement
Advertisement