ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਚੇਵਾਲ ਵਿੱਚ ਕਬੱਡੀ ਤੇ ਵਾਲੀਬਾਲ ਦੇ ਮੁਕਾਬਲੇ ਸ਼ੁਰੂ

07:28 AM Jun 06, 2024 IST
ਕਬੱਡੀ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਜੂਨ
ਸੰਤ ਅਵਤਾਰ ਸਿੰਘ ਦੀ 36ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਚੱਲ ਰਹੇ ਖੇਡ ਮੇਲੇ ਦੌਰਾਨ ਪਿੰਡ ਸੀਚੇਵਾਲ ਵਿੱਚ ਕਬੱਡੀ ਤੇ ਵਾਲੀਬਾਲ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ। ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁਕਾਬਲਿਆਂ ਦਾ ਰਸਮੀ ਉਦਘਾਟਨ ਕੀਤਾ। ਇਹ ਮੁਕਾਬਲੇ ਸੰਤ ਅਵਤਾਰ ਸਿੰਘ ਯਾਦਗਾਰੀ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਹਨ। ਕਬੱਡੀ ਵਿੱਚ 5 ਭਾਰ ਵਰਗ ਦੇ ਮੁਕਾਬਲੇ ਹੋਣਗੇ। ਸੰਤ ਸੁਖਜੀਤ ਸਿੰਘ ਨੇ ਦੱਸਿਆ ਕਿ ਓਪਨ ਕਬੱਡੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਟੀਮਾਂ 6 ਜੂਨ ਨੂੰ ਆਉਣਗੀਆਂ। ਵਾਲੀਬਾਲ ਦੇ ਮੁਕਾਬਲਿਆਂ ਦਾ ਆਗਾਜ਼ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਐੱਨਸੀਸੀ ਦੇ ਵਿਦਿਆਰਥੀਆਂ ਨਾਲ ਮਿਲ ਕੇ ਸਟੇਡੀਅਮ ਵਿੱਚ ਝੰਡਾ ਚੜ੍ਹਾ ਕੇ ਕੀਤਾ ਗਿਆ।
ਸੰਤ ਸੀਚੇਵਾਲ ਨੇ ਖਿਡਾਰੀਆਂ ਨੂੰ ਅਨੁਸ਼ਾਸ਼ਨ ਵਿੱਚ ਰਹਿ ਕਿ ਆਪਣੀ ਖੇਡ ਦੇ ਜ਼ੌਹਰ ਦਿਖਾਉਣ ਲਈ ਉਤਸ਼ਾਹਿਤ ਕੀਤਾ। ਸੰਤ ਸੀਚੇਵਾਲ ਨੇ ਦੱਸਿਆ ਕਿ ਅਸਲ ਵਿੱਚ ਸੰਤ ਅਵਤਾਰ ਸਿੰਘ ਦੀ ਯਾਦ ਵਿੱਚ ਕਰਵਾਇਆ ਜਾਂਦਾ ਹੈ ਇਹ ਖੇਡ ਮੇਲਾ ਖਿਡਾਰੀਆਂ ਦਾ ਮੇਲਾ ਹੈ, ਜਿਸ ਵਿੱਚੋਂ ਪੰਜਾਬ ਹੀ ਨਹੀਂ ਸਗੋਂ ਹਰਿਆਣੇ ਤੋਂ ਵੀ ਟੀਮਾਂ ਭਾਗ ਲੈਣ ਲਈ ਪਹੁੰਚਦੀਆਂ ਹਨ।
ਇਸ ਮੌਕੇ ਸੰਤ ਅਮਰੀਕ ਸਿੰਘ ਖੁਖਰੈਣ, ਮਹਾਤਮਾ ਮੁਨੀ ਜੀ ਖੈੜਾ ਬੇਟ, ਸੁਰਜੀਤ ਸਿੰਘ ਸੰਟੀ, ਸਰਪੰਚ ਜੋਗਾ ਸਿੰਘ, ਸਰਪੰਚ ਤਜਿੰਦਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਕੋਚ ਗੁਰਬੀਰ ਢਿੱਲੋਂ ਆਦਿ ਹਾਜ਼ਰ ਸਨ।

Advertisement

Advertisement