ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਧੂੰਦਾ ਵਿੱਚ ਕਬੱਡੀ ਮੁਕਾਬਲੇ ਕਰਵਾਏ

06:54 AM Aug 13, 2024 IST
ਪਿੰਡ ਧੂੰਦਾ ਵਿੱਚ ਕਬੱਡੀ ਮੈਚ ਦੌਰਾਨ ਮੌਜੂਦ ਖਿਡਾਰੀ ਤੇ ਪ੍ਰਬੰਧਕ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 12 ਅਗਸਤ
ਪਿੰਡ ਧੂੰਦਾ ਦੇ ਵਾਸੀਆਂ ਵੱਲੋਂ ਆਪਸੀ ਸਾਂਝ ਨੂੰ ਹੋਰ ਗੂੜਾ ਕਰਨ ਦੇ ਮਕਸਦ ਨਾਲ ਪਿੰਡ ਪੱਧਰ ’ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਕਬੱਡੀ ਮੈਚ ਵੀ ਕਰਵਾਏ ਗਏ, ਜਿੱਥੇ ਨੌਜਵਾਨਾਂ ਨੇ ਜ਼ੋਰ-ਅਜ਼ਮਾਇਸ਼ ਕੀਤੀ। ਇਸ ਤੋਂ ਪਹਿਲਾਂ ਪਿੰਡ ਦੀਆਂ ਔਰਤਾਂ ਨੇ ਇਕੱਤਰ ਹੋ ਕੇ ਨੱਚ-ਟੱਪ ਕੇ ਤੀਆਂ ਦਾ ਤਿਉਹਾਰ ਮਨਾਇਆ। ਪਿੰਡ ਦੀ ਸਾਂਝੀ ਕਮੇਟੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਸੇਧ ਦੇਣ ਲਈ ਕਬੱਡੀ ਦੇ ਸ਼ੋਅ ਮੈਚ ਵੀ ਕਰਵਾਏ ਗਏ। ਇਸ ਕਬੱਡੀ ਮੈਚ ਵਿੱਚ ਬਾਬਾ ਬਲਵਿੰਦਰ ਸਿੰਘ ਸਪੋਰਟਸ ਕਲੱਬ ਖਡੂਰ ਸਾਹਿਬ ਅਤੇ ਭਾਈ ਖਾਨਸ਼ਾਹ ਕਬੱਡੀ ਕਲੱਬ ਦਰਮਿਆਨ ਰੌਚਕ ਮੁਕਾਬਲੇ ਹੋਏ। ਇਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਜੇਤੂ ਰਹੀ ਟੀਮ ਨੂੰ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਭਾਊ, ਨਰਿੰਦਰ ਸਿੰਘ, ਪ੍ਰਧਾਨ ਜ਼ੋਰਾਵਰ ਸਿੰਘ, ਸੁਲੱਖਣ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਮਲ ਲੈਬ ਸਟੇਜ ਸੈਕਟਰੀ , ਹਰਜਿੰਦਰ ਸਿੰਘ ਮੈਂਬਰ, ਡਾਕਟਰ ਸਤਨਾਮ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ, ਬਲਦੇਵ ਸਿੰਘ ਹਰਜੀਤ ਸਿੰਘ, ਸਰਵਨ ਸਿੰਘ ਹਰਿੰਦਰ ਸਿੰਘ, ਰਾਜੂ, ਬਿੱਕਾ ਲਹੌਰੀਆ ਮੌਜੂਦ ਸਨ।

Advertisement

Advertisement
Advertisement