ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਬੱਡੀ: ਫ਼ਾਜ਼ਿਲਕਾ ਨੇ ਪਟਿਆਲਾ ਨੂੰ ਤੇ ਮੋਗਾ ਨੇ ਸੰਗਰੂਰ ਨੂੰ ਹਰਾਇਆ

09:12 AM Nov 09, 2024 IST
ਜਿਮਨਾਸਟਿਕ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨਾਲ ਅਧਿਕਾਰੀ ਤੇ ਕੋਚ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 8 ਨਵੰਬਰ
ਪਟਿਆਲਾ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ’ਚ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੰਜਵੇਂ ਦਿਨ ਹੋਏ ਕਬੱਡੀ (ਸਰਕਲ ਸਟਾਈਲ) ਉਮਰ ਵਰਗ 21-30 ਲੜਕੀਆਂ ਦੇ ਸੈਮੀ ਫਾਈਨਲ ਮੈਚਾਂ ਵਿੱਚ ਫ਼ਾਜ਼ਿਲਕਾ ਦੀ ਟੀਮ ਨੇ ਪਟਿਆਲਾ ਨੂੰ 23-09 ਦੇ ਫ਼ਰਕ ਨਾਲ ਅਤੇ ਮੋਗਾ ਨੇ ਸੰਗਰੂਰ ਦੀ ਟੀਮ ਨੂੰ 30-20 ਦੇ ਅੰਕਾਂ ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ।
ਆਰਚਰੀ ਵਿੱਚ ਉਮਰ ਵਰਗ ਅੰਡਰ-14 ਲੜਕੀਆਂ ਰਿਕਰਵ ਵਿਅਕਤੀਗਤ ਵਿੱਚ ਦਿਲਸੀਰਤ ਮੁਕਤਸਰ ਸਾਹਿਬ ਨੇ ਪਹਿਲਾ, ਕੀਰਤੀ ਫ਼ਾਜ਼ਿਲਕਾ ਨੇ ਦੂਜਾ ਅਤੇ ਕੀਰੀਤਕਾ ਫ਼ਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਟੀਮ ਈਵੈਂਟ ਵਿੱਚ ਪਟਿਆਲਾ ਨੇ ਪਹਿਲਾ, ਫ਼ਾਜ਼ਿਲਕਾ ਨੇ ਦੂਜਾ, ਅੰਮ੍ਰਿਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਵਿਅਕਤੀਗਤ ਦਕਸ਼ ਪਟਿਆਲਾ ਨੇ ਪਹਿਲਾ, ਸਹਿਜ਼ਪ੍ਰੀਤ ਨੇ ਦੂਜਾ ਅਤੇ ਸਹਿਜ ਸੇਠੀ ਫ਼ਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਟੀਮ ਈਵੈਂਟ ਵਿੱਚ ਮੋਗਾ ਨੇ ਪਹਿਲਾ ਅੰਮ੍ਰਿਤਸਰ ਨੇ ਦੂਜਾ ਅਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 (ਲੜਕੀਆਂ) ਰਿਕਰਵ ਰਾਊਟ ਵਿਅਕਤੀਗਤ ਈਵੈਂਟ ਵਿੱਚ ਰਿਦਮ ਮੁਹਾਲੀ ਨੇ ਪਹਿਲਾ, ਰਹਿਤ ਅੰਮ੍ਰਿਤਸਰ ਨੇ ਦੂਜਾ, ਪਹਿਨਾਜਵੀਰ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਟੀਮ ਈਵੈਂਟ ਵਿੱਚ ਪਟਿਆਲਾ ਨੇ ਪਹਿਲਾ ਮੁਹਾਲੀ ਨੇ ਦੂਜਾ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 (ਲੜਕੇ) ਰਿਕਰਵ ਰਾਊਟ ਵਿਅਕਤੀਗਤ ਈਵੈਂਟ ਕੇਸ਼ਵ ਰਾਜੋਰੀਆ ਫ਼ਾਜ਼ਿਲਕਾ ਨੇ ਪਹਿਲਾ, ਕੌਸ਼ਲਦੀਪ ਸਿੰਘ ਪਟਿਆਲਾ ਨੇ ਦੂਜਾ ਅਤੇ ਕਰਨਵੀਰ ਸਿੰਘ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀ ਟੀਮ ਈਵੈਂਟ ਵਿੱਚ ਫ਼ਾਜ਼ਿਲਕਾ ਨੇ ਪਹਿਲਾ ਪਟਿਆਲਾ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਮਨਾਸਟਿਕ ਅੰਡਰ 14/17/19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਦੇ ਜਮਨਾਸਟਿਕ ਹਾਲ ਵਿੱਚ ਕਰਵਾਏ ਗਏ। ਅੰਡਰ-19 ਲੜਕਿਆਂ ਦੇ ਜਿਮਨਾਸਟਿਕ ਦੇ ਮੁਕਾਬਲਿਆਂ ਵਿੱਚ ਪਟਿਆਲੇ ਜ਼ਿਲ੍ਹੇ ਨੇ ਸਿਲਵਰ ਮੈਡਲ ਜਿੱਤਿਆ।

Advertisement

ਖੋ-ਖੋ ’ਚ ਸੰਗਰੂਰ ਦੀ ਟੀਮ ਅੱਵਲ

ਸ਼ੇਰਪੁਰ (ਬੀਰਬਲ ਰਿਸ਼ੀ):

ਖੋ-ਖੋ ਦੇ ਮਰਹੂਮ ਕੋਚ ਕੁਲਵਿੰਦਰ ਸਿੰਘ ਅਲੀਪੁਰ ਦੀ ਯਾਦ ਨੂੰ ਸਮਰਪਿਤ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਖੋ ਖੋ ਉਮਰ ਵਰਗ 19 ਲੜਕੇ ਸਕੂਲ ਆਫ ਐਮੀਨੈਂਸ ਘਨੌਰੀ ਕਲਾਂ ਵਿੱਚ ਫਾਈਨਲ ਮੁਕਾਬਲੇ ਕਰਵਾਏ ਗਏ। ਇਸ ਮੌਕ ਸੰਗਰੂਰ ਦੇ ਗੱਭਰੂਆਂ ਨੇ ਲੁਧਿਆਣਾ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਦੇ ਜ਼ਿਲ੍ਹਾ ਵਾਈਜ਼ ਮੁਕਾਬਲਿਆਂ ਦੌਰਾਨ ਸੰਗਰੂਰ ਦੀ ਟੀਮ ਫਾਜ਼ਿਲਕਾ ਨੂੰ ਹਰਾ ਕੇ ਫਾਈਨਲ ਵਿੱਚ ਪੁੱਜੀ, ਜਿੱਥੇ ਸੰਗਰੂਰ ਟੀਮ ਨੇ ਲੁਧਿਆਣਾ ਨੂੰ ਹਰਾ ਕੇ ਪੰਜਾਬ ਦੀ ਵੱਕਾਰੀ ਟਰਾਫ਼ੀ ਜਿੱਤ ਲਈ।

Advertisement

ਪ੍ਰਭਜੋਤ ਸਿੰਘ ਨੇ ਜਿੱਤੇ ਦੋ ਗੋਲਡ ਮੈਡਲ

ਲਹਿਰਾਗਾਗਾ (ਰਮੇਸ਼ ਭਾਰਦਵਾਜ):

ਹਲਕਾ ਲਹਿਰਾਗਾਗਾ ਦੇ ਪਿੰਡ ਅੜਕਵਾਸ ਦੇ ਨੌਜਵਾਨ ਪ੍ਰਭਜੋਤ ਸਿੰਘ ਪੁੱਤਰ ਜੋਰਾ ਸਿੰਘ ਨੇ ਅਥਲੈਟਿਕਸ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਦੋ ਗੋਲਡ ਮੈਡਲ ਜਿੱਤ ਕੇ ਹਲਕੇ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। ਐਸ ਡੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ 2021 ਵਿੱਚ ਸੀਨੀਅਰ ਸੈਕੰਡਰੀ ਕਰਨ ਤੋਂ ਬਾਅਦ ਫੌਜ ਜਾਂ ਪੁਲੀਸ ਵਿੱਚ ਭਰਤੀ ਹੋਣ ਲਈ ਤਿਆਰੀ ਕਰ ਰਹੇ ਪਿੰਡ ਅੜਕਵਾਸ ਦੇ ਨੌਜਵਾਨ ਪ੍ਰਭਜੋਤ ਸਿੰਘ ਨੇ ਲੁਧਿਆਣਾ ਵਿਖੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ 10 ਕਿਲੋਮੀਟਰ ਦੌੜ ਅਤੇ 1500 ਮੀਟਰ ਦੌੜ ਵਿੱਚ ਦੋ ਗੋਲਡ ਮੈਡਲ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।

Advertisement