For the best experience, open
https://m.punjabitribuneonline.com
on your mobile browser.
Advertisement

ਕਬੱਡੀ: ਕਿਓੜਕ ਦੀ ਟੀਮ ਨੇ ਫਾਈਨਲ ਮੁਕਾਬਲਾ ਜਿੱਤਿਆ

07:06 AM Apr 16, 2024 IST
ਕਬੱਡੀ  ਕਿਓੜਕ ਦੀ ਟੀਮ ਨੇ ਫਾਈਨਲ ਮੁਕਾਬਲਾ ਜਿੱਤਿਆ
ਝੰਡੀ ਦੀ ਕੁਸ਼ਤੀ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਹਰਮੀਤ ਪਠਾਣਮਾਜਰਾ, ਦਲਵੀਰ ਗੋਲਡੀ ਯੂਕੇ ਤੇ ਹੋਰ। -ਫੋਟੋ: ਨੌਗਾਵਾਂ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 15 ਅਪਰੈਲ
ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਘੜਾਮ ਵਿਖੇ ਵਿਸਾਖੀ ਦਾ ਮੇਲਾ ਮਨਾਇਆ ਗਿਆ। ਇਸ ਮੌਕੇ ਧਾਰਮਿਕ ਪ੍ਰੋਗਰਾਮ ਤੋਂ ਇਲਾਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਰਹਿਨੁਮਾਈ ਹੇਠ ਖੇਡ ਮੇਲਾ ਕਮੇਟੀ ਦੇ ਆਗੂ ਚਰਨੀਤ ਸਿੰਘ ਭੈਣੀ ਦੀ ਅਗਵਾਈ ਵਿੱਚ ਖੇਡ ਮੇਲਾ ਵੀ ਕਰਵਾਇਆ ਗਿਆ।
ਇਸ ਦੌਰਾਨ ਲੜਕਿਆਂ ਦੀ ਕਬੱਡੀ ਦੇ ਮੁਕਾਬਲਿਆਂ ਵਿੱਚ ਫਾਈਨਲ ਮੁਕਾਬਲਾ ਕਿਓੜਕ ਅਤੇ ਭੂਲਨ ਦੀਆਂ ਟੀਮਾਂ ਵਿਚਕਾਰ ਹੋਇਆ ਜਿਸ ਵਿੱਚ ਕਿਓੜਕ ਦੀ ਟੀਮ ਨੇ ਮੈਚ ਜਿੱਤ ਕੇ 71 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਸਾਂਝ ਕਲੱਬ ਮੈਲਬੋਰਨ ਦੀ ਟੀਮ ਨੇ ਰੌਂਤਾ ਟੀਮ ਨੂੰ ਹਰਾ ਕੇ ਫਾਈਨਲ ਮੈਚ ਜਿੱਤਿਆ। ਇਸ ਦੌਰਾਨ ਬੈਸਟ ਰੇਡਰ ਸੁੱਬਾ ਭਾਗਲ 21 ਹਜ਼ਾਰ ਅਤੇ ਬੈਸਟ ਜਾਫੀ ਰਾਹੁਲ ਕਿਓੜਕ ਨੂੰ ਵੀ 21 ਹਜ਼ਾਰ ਰੁਪਏ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਝੰਡੀ ਦੀ ਕੁਸ਼ਤੀ ਮਾਨਾ ਡੂੰਮਛੇੜੀ ਨੇ ਜਿੱਤੀ। ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਚਰਨਜੀਤ ਸਿੰਘ ਭੈਣੀ, ਅਮਨ ਪਠਾਣਮਾਜਰਾ ਅਤੇ ਕਮੇਟੀ ਮੈਂਬਰਾਂ ਨੇ ਅਦਾ ਕੀਤੀ। ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਤਿਹਾਸਕ ਧਰਤੀ ਗੁਰਦੁਆਰਾ ਬਾਊਲੀ ਸਾਹਿਬ ਨੇੜੇ ਜਲਦ ਜ਼ਮੀਨ ਦਾ ਪ੍ਰਬੰਧ ਕਰਕੇ ਸਟੇਡੀਅਮ ਬਣਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਦੌਰਾਨ ਬੈਸਟ ਰੇਡਰ ਤੇ ਬੈਸਟ ਜਾਫੀ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×