ਕਬੱਡੀ: ਸ੍ਰੀ ਮੁਕਤਸਰ ਸਾਹਿਬ ਜੇਤੂ
10:49 AM Dec 02, 2024 IST
ਪੱਤਰ ਪ੍ਰੇਰਕ
ਰੂਪਨਗਰ, 1 ਦਸੰਬਰ
ਕਬੱਡੀ ਨੈਸ਼ਨਲ ਸਟਾਈਲ ਅੰਡਰ-19 ਲੜਕੇ/ਲੜਕੀਆਂ ਦੇ ਮੁਕਾਬਲੇ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਕਰਵਾਏ ਗਏ। ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਦੱਸਿਆ ਕਿ ਕਬੱਡੀ ਮੁਕਾਬਲਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੇ ਪਹਿਲਾ ਸਥਾਨ, ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦੂਜਾ, ਰੂਪਨਗਰ ਜ਼ਿਲ੍ਹੇ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਇਨਾਮਾਂ ਦੀ ਵੰਡ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਸੁਰਿੰਦਰ ਘਈ ਅਤੇ ਪ੍ਰਿੰਸੀਪਲ ਜਗਤਾਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।
Advertisement
Advertisement