ਗੁੱਡਵਿੱਲ ਸਕੂਲ ਦੀ ਕਬੱਡੀ ਟੀਮ ਨੇ ਸੋਨ ਤਗਮਾ ਜਿੱਤਿਆ
09:06 AM Sep 04, 2024 IST
ਜੈਂਤੀਪੁਰ: ਗੁੱਡਵਿੱਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੀ ਕਬੱਡੀ ਟੀਮ ਅੰਡਰ 14 ਨੇ ਸੰਤ ਹਜ਼ਾਰਾ ਸਿੰਘ ਅਕੈਡਮੀ ਗੁਰਦਾਸਪੁਰ ਵਿੱਚ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਲ ਸਟਾਈਲ ਕਬੱਡੀ ਵਿੱਚ ਗੋਲਡ ਮੈਡਲ ਜਿੱਤਿਆ। ਇਸ ਮੌਕੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਜੇਤੂ ਟੀਮ ਦਾ ਸਕੂਲ ਪਹੁੰਚਣ ’ਤੇ ਸਵਾਗਤ ਕਰਦਿਆਂ ਦੱਸਿਆ ਸਕੂਲ ਦੇ ਚਾਰ ਖਿਡਾਰੀ ਫਤਿਹ ਸਿੰਘ, ਗੁਰਕੀਰਤ ਸਿੰਘ, ਸਾਹਿਬਦੀਪ ਸਿੰਘ ਅਤੇ ਲਕਸ਼ਦੀਪ ਸਿੰਘ ਸੂਬਾ ਪੱਧਰ ਲਈ ਚੁਣੇ ਗਏ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ ਅਤੇ ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਨੇ ਜੇਤੂ ਟੀਮ ਅਤੇ ਉਨ੍ਹਾਂ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਟੀਮ ਦੇ ਕੋਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਤਿੰਦਰਜੀਤ ਸਿੰਘ ਅਤੇ ਸਕੂਲ ਕੋਚ ਮੀਨੂ ਦਾ ਧੰਨਵਾਦ ਕੀਤਾ। ਇਸ ਮੌਕੇ ਜੇਤੂ ਟੀਮ ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ ਅਤੇ ਸੰਮੂਹ ਸਟਾਫ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement