ਮਸਤੂਆਣਾ ਸਾਹਿਬ ਵਿੱਚ ਕਬੱਡੀ ਟੂਰਨਾਮੈਂਟ ਸਮਾਪਤ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 27 ਸਤੰਬਰ
ਅਕਾਲ ਕਾਲਜ ਆਫ਼ ਫ਼ਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਅੱਜ ਕਾਰਜਕਾਰੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਨਿਗਰਾਨੀ ਅਤੇ ਸਮੂਹ ਸਟਾਫ ਦੇ ਸਹਿਯੋਗ ਸਦਕਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ। ਇਨ੍ਹਾਂ ਮੁਕਾਬਲਿਆਂ ਦੇ ਦੂਸਰੇ ਦਿਨ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਚਰਨਜੋਤ ਸਿੰਘ ਬਾਲੀਆ ਐੱਸਡੀਐੱਮ ਸੰਗਰੂਰ ਨੇ ਕੀਤੇ, ਜਦਕਿ ਪ੍ਰਧਾਨਗੀ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੀਤੀ। ਇਸ ਮੌਕੇ ਡੀਐੱਸਪਹ ਸੁਖਦੇਵ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੁੱਖ ਮਹਿਮਾਨ ਚਰਨਜੀਤ ਸਿੰਘ ਬਾਲੀਆ ਐੱਸਡੀਐੱਮ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਅਨੁਸ਼ਾਸਨ ਵਿਚ ਰਹਿਕੇ ਖੇਡਾਂ ਖੇਡਣ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਕੋਆਰਡੀਨੇਟਰ ਅਮਨਦੀਪ ਕੌਰ ਬਾਠ ਨੇ ਜੀ ਆਇਆਂ ਨੂੰ ਕਿਹਾ ਅਤੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਧੰਨਵਾਦ ਕੀਤਾ। ਇਸ ਮੌਕੇ ਹੋਏ ਕਬੱਡੀ ਦੇ ਸਖ਼ਤ ਮੁਕਾਬਲਿਆਂ ਦੌਰਾਣ ਚੰਡੀਗੜ੍ਹ ਗਰੁੱਪ ਆਫ਼ ਕਾਲਜ ਝੰਜੇੜੀ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫੀ ਤੇ ਕਬਜ਼ਾ ਕੀਤਾ ਜਦਕਿ ਡੀਏਵੀ ਇੰਸੀਚਿਊਟ ਐਂਡ ਟੈਕਨੀਕਲ ਕਾਲਜ ਜਲੰਧਰ ਨੇ ਦੂਸਰਾ ਸਥਾਨ ਹਾਸਲ ਕੀਤਾ।