ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਦਬੁੱਧੀ ਨੌਜਵਾਨ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਕਾਬੂ

07:52 AM Aug 02, 2024 IST

ਪੱਤਰ ਪ੍ਰੇਰਕ
ਰਤੀਆ, 1 ਅਗਸਤ
ਸ਼ਹਿਰ ਥਾਣਾ ਅਧੀਨ ਆਉਣ ਵਾਲੇ ਇਕ ਪਿੰਡ ਵਿਚ ਸ਼ਰਾਬੀ ਨੌਜਵਾਨ ਵੱਲੋਂ ਮੰਦਬੁੱਧੀ ਨੌਜਵਾਨ ਨਾਲ ਅਸ਼ਲੀਲ ਹਰਕਤਾਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਸ਼ਰਾਬੀ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਕੁੱਟਮਾਰ ਕਰਦੇ ਹੋਏ ਮੌਕੇ ’ਤੇ ਪੁਲੀਸ ਨੂੰ ਬੁਲਾ ਕੇ ਉਸ ਦੇ ਹਵਾਲੇ ਕਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲੀਸ ਨੇ ਸ਼ਰਾਬੀ ਨੌਜਵਾਨ ਨੂੰ ਹਿਰਾਸਤ ਵਿੱਚ ਲੈਂਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀਟ ਅਧਿਕਾਰੀ ਨੇ ਦੱਸਿਆ ਕਿ ਰਾਤ ਸਮੇਂ ਜਿਵੇਂ ਹੀ ਉਪਰੋਕਤ ਮਾਮਲੇ ਦੀ ਸੂਚਨਾ ਮਿਲੀ ਤਾਂ ਉਹ ਟੀਮ ਸਮੇਤ ਪਿੰਡ ਵਿੱਚ ਪਹੁੰਚ ਗਏ ਸੀ ਅਤੇ ਸਬੰਧਤ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਲੋਕਾਂ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਲਈ ਕਾਨੂੰਨੀ ਮਾਹਿਰਾਂ ਤੋਂ ਵੀ ਸਲਾਹ ਲਈ ਜਾ ਰਹੀ ਹੈ।

Advertisement

Advertisement
Advertisement