ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਨਮ ਦਿਨ ਦੀ ਪਾਰਟੀ ਵਿੱਚ ਗੋਲੀਆਂ ਚਲਾਉਣ ਵਾਲਾ ਕਾਬੂ

07:17 AM May 16, 2024 IST

ਪੱਤਰ ਪ੍ਰੇਰਕ
ਜਲੰਧਰ, 15 ਮਈ
ਸਿਟੀ ਪੁਲੀਸ ਨੇ ਜਨਮ ਦਿਨ ਦੀ ਪਾਰਟੀ ਦੌਰਾਨ ਖ਼ੂਨ-ਖਰਾਬਾ ਕਰਨ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸੰਨੀ ਉਰਫ਼ ਕਾਕਾ ਨੇ ਸ਼ਿਕਾਇਤ ਕੀਤੀ ਸੀ ਕਿ 13 ਮਾਰਚ 2024 ਨੂੰ ਉਸ ਨੂੰ ਇੱਕ ਦੋਸਤ ਨੇ ਜਨਮ ਦਿਨ ਦੀ ਪਾਰਟੀ ਵਿੱਚ ਬੁਲਾਇਆ ਸੀ। ਉਨ੍ਹਾਂ ਦੱਸਿਆ ਕਿ ਪਾਰਟੀ ਦੌਰਾਨ ਗੌਰਵ ਕਪਿਲਾ ਉਰਫ਼ ਕਪਿਲਾ ਅਤੇ ਉਸ ਦੇ ਦੋਸਤਾਂ ਨੇ ਡੀਜੇ ਦੇ ਸੰਗੀਤ ’ਤੇ ਨੱਚਦੇ ਹੋਏ ਹਵਾ ’ਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਵਪਨ ਸ਼ਰਮਾ ਨੇ ਦੱਸਿਆ ਕਿ ਸੰਨੀ ਅਤੇ ਉਸ ਦੇ ਦੋਸਤਾਂ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਪਰ ਗੌਰਵ ਕਪਿਲਾ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਸੰਨੀ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ 1 ਜਲੰਧਰ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਗੌਰਵ ਕਪਿਲਾ ਘਟਨਾ ਤੋਂ ਬਾਅਦ ਤੋਂ ਹੀ ਫ਼ਰਾਰ ਸੀ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਖੁਫ਼ੀਆ ਜਾਣਕਾਰੀ ਅਤੇ ਸਬੂਤਾਂ ਦੀ ਮਦਦ ਨਾਲ ਪੁਲੀਸ ਨੇ ਮਾਮਲੇ ਦੀ ਜਾਂਚ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 32 ਬੋਰ ਦੇ ਚਾਰ ਪਿਸਤੌਲ ਅਤੇ ਇੱਕ ਦੇਸੀ ਕੱਟਾ ਸਮੇਤ ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

Advertisement

Advertisement