ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਹਨੂੰਵਾਨ: ਆਵਾਰਾ ਕੁੱਤਿਆਂ ਨੇ ਵਿਆਹੁਤਾ ਨੂੰ ਨੋਚ-ਨੋਚ ਕੇ ਮਾਰ ਮੁਕਾਇਆ

05:52 PM May 02, 2024 IST

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 2 ਮਈ
ਬੇਟ ਖੇਤਰ ਦੇ ਪਿੰਡ ਕਿਸ਼ਨਪੁਰ ਵਿਖੇ ਅੱਜ ਸਵੇਰ ਸਮੇਂ ਵਿਆਹੁਤਾ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਇਆ ਹੈ। ਬਖ਼ਸ਼ਿੰਦਰ ਸਿੰਘ ਪਿੰਡ ਖੋਜਕੀਪੁਰ ਨੇ ਦੱਸਿਆ ਕਿ ਉਸ ਦੀ ਨੂੰਹ ਹਰਜੀਤ ਕੌਰ ਕੁੱਝ ਦਿਨ ਲਈ ਪੇਕੇ ਪਿੰਡ ਕਿਸ਼ਨਪੁਰ ਗਈ ਹੋਈ ਸੀ। ਅੱਜ ਉਸ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ ਸਵੇਰ ਸਮੇਂ ਉਨ੍ਹਾਂ ਦੀ ਪੁੱਤਰੀ ਹਰਜੀਤ ਕੌਰ ਸੈਰ ਕਰਨ ਲਈ ਗਈ ਤਾਂ ਕਾਫ਼ੀ ਦੇਰ ਤੱਕ ਘਰ ਨਹੀਂ ਪਰਤੀ ਤਾਂ ਉਸ ਦੀ ਭਾਲ ਕਰਨ ਉੱਤੇ ਪਤਾ ਲੱਗਿਆ ਕਿ ਰਸਤੇ ਵਿੱਚ ਕੁੱਤਿਆਂ ਵੱਲੋਂ ਨੋਚੀ ਹੋਈ ਉਸ ਦੀ ਲਾਸ਼ ਪਈ ਹੈ। ਪੁਲੀਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤੀ ਗਈ ਹੈ।

Advertisement

Advertisement
Advertisement