ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਲਾਸ਼ ਗਹਿਲੋਤ ਭਾਜਪਾ ਵਿੱਚ ਸ਼ਾਮਲ

06:38 AM Nov 19, 2024 IST
ਕੈਲਾਸ਼ ਗਹਿਲੋਤ ਦਾ ਭਾਜਪਾ ਵਿੱਚ ਸਵਾਗਤ ਕਰਦੇ ਹੋਏ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ। -ਫੋਟੋ: ਮੁਕੇਸ਼ ਅਗਰਵਾਲ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਨਵੰਬਰ
ਆਮ ਆਦਮੀ ਪਾਰਟੀ (ਆਪ) ਛੱਡਣ ਤੋਂ ਇਕ ਦਿਨ ਬਾਅਦ ਦਿੱਲੀ ਦੇ ਸਾਬਕਾ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬੈਜਯੰਤ ਪਾਂਡਾ ਦੀ ਮੌਜੂਦਗੀ ’ਚ ਭਗਵਾ ਪਾਰਟੀ ਵਿੱਚ ਸ਼ਾਮਲ ਹੋਏ। ਭਾਜਪਾ ’ਚ ਸ਼ਾਮਲ ਹੋਣ ਮਗਰੋਂ ਗਹਿਲੋਤ ਨੇ ਕਿਹਾ, ‘ਕੁਝ ਲੋਕ ਇਹ ਸੋਚ ਰਹੇ ਹੋਣਗੇ ਕਿ ਮੈਂ ਇਹ ਫੈਸਲਾ ਰਾਤੋ-ਰਾਤ ਅਤੇ ਕਿਸੇ ਦਬਾਅ ਹੇਠ ਲਿਆ ਹੈ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਅੱਜ ਤੱਕ ਕਦੇ ਵੀ ਕਿਸੇ ਦੇ ਦਬਾਅ ਹੇਠ ਕੁਝ ਨਹੀਂ ਕੀਤਾ। ਮੈਂ ਸੁਣ ਰਿਹਾ ਹਾਂ ਕਿ ਮੈਂ ਈਡੀ ਅਤੇ ਸੀਬੀਆਈ ਦੇ ਦਬਾਅ ਹੇਠ ਅਜਿਹਾ ਕੀਤਾ ਪਰ ਇਹ ਸਭ ਗਲਤ ਹੈ।’ ਗਹਿਲੋਤ ਨੇ ਕਿਹਾ ‘ਜਿਸ ਮਕਸਦ ਲਈ ਅਸੀਂ ਇਕੱਠੇ ਹੋਏ ਸੀ, ਉਹ ‘ਆਪ’ ਵਿੱਚ ਨਜ਼ਰ ਨਹੀਂ ਆ ਰਿਹਾ ਸੀ। ਜੇ ਕੋਈ ਹਰ ਮੁੱਦੇ ’ਤੇ ਕੇਂਦਰ ਸਰਕਾਰ ਨਾਲ ਉਲਝਦਾ ਰਹੇ ਤਾਂ ਵਿਕਾਸ ਨਹੀਂ ਹੋ ਸਕਦਾ।’ ਉਨ੍ਹਾਂ ਕਿਹਾ ਕਿ ਦਿੱਲੀ ਦਾ ਵਿਕਾਸ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ। ਇਸੇ ਲਈ ਉਹ ਭਾਜਪਾ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਅਤੇ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਕੰਮ ਕਰਦੇ ਰਹਿਣਗੇ। ਗਹਿਲੋਤ ਨੇ ਬੀਤੇ ਦਿਨ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ‘ਆਪ’ ਨੇ ਕਿਹਾ ਸੀ ਕਿ ਗਹਿਲੋਤ ਈਡੀ ਅਤੇ ਸੀਬੀਆਈ ਜਾਂਚ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਕੋਲ ਭਾਜਪਾ ’ਚ ਸ਼ਾਮਲ ਹੋਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।

Advertisement

ਗਹਿਲੋਤ ਦੀ ਜਗ੍ਹਾ ਰਘੁਵਿੰਦਰ ਸ਼ੌਕੀਨ ਦਿੱਲੀ ਮੰਤਰੀ ਮੰਡਲ ’ਚ ਸ਼ਾਮਲ

ਨਵੀਂ ਦਿੱਲੀ:

ਉੱਤਰੀ ਦਿੱਲੀ ਦੀ ਨੰਗਲੋਈ ਜਾਟ ਸੀਟ ਤੋਂ ਵਿਧਾਇਕ ਰਘੁਵਿੰਦਰ ਸ਼ੌਕੀਨ ਨੂੰ ਅੱਜ ਦਿੱਲੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨਾਂ ਨੂੰ ‘ਆਪ’ ਦੇ ਉੱਘੇ ਜਾਟ ਆਗੂ ਅਤੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਦੇ ਪਾਰਟੀ ਛੱਡਣ ਤੋਂ ਇਕ ਦਿਨ ਬਾਅਦ ਮੰਤਰੀ ਬਣਾਇਆ ਗਿਆ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ੌਕੀਨ ਨੂੰ ਮੰਤਰੀ ਮੰਡਲ ’ਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਸਿਸੋਦੀਆ ਨੇ ਦੱਸਿਆ ਕਿ ਸ਼ੌਕੀਨ ਦੋ ਵਾਰ ਨੰਗਲੋਈ ਜਾਟ ਤੋਂ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਦੋ ਵਾਰ ਕੌਂਸਲਰ ਵੀ ਰਹੇ ਹਨ। ਇਸ ਦੌਰਾਨ ਸ਼ੌਕੀਨ ਨੇ ਕੇਜਰੀਵਾਲ ਅਤੇ ਸਿਸੋਦੀਆ ਸਮੇਤ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। -ਪੀਟੀਆਈ

Advertisement

Advertisement