For the best experience, open
https://m.punjabitribuneonline.com
on your mobile browser.
Advertisement

ਕਾਕੜਾ ਕਾਂਗਰਸ ਦੇ ਕਿਸਾਨ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਥਾਪੇ

06:00 AM Apr 28, 2024 IST
ਕਾਕੜਾ ਕਾਂਗਰਸ ਦੇ ਕਿਸਾਨ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਥਾਪੇ
ਦੇਵੀਗੜ੍ਹ ਵਿੱਚ ਜੋਗਿੰਦਰ ਸਿੰਘ ਕਾਕੜਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਾਂਗਰਸੀ ਆਗੂ। -ਫੋਟੋ: ਨੌਗਾਵਾਂ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 27 ਅਪਰੈਲ
ਆਲ ਇੰਡੀਆ ਕਾਂਗਰਸ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਸੂਬਾਈ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਨੇ ਜੋਗਿੰਦਰ ਸਿੰਘ ਕਾਕੜਾ ਨੂੰ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦਾ ਮੀਤ ਪ੍ਰਧਾਨ ਥਾਪਿਆ ਹੈ।
ਜੋਗਿੰਦਰ ਸਿੰਘ ਕਾਕੜਾ ਨੇ ਸੁਖਪਾਲ ਸਿੰਘ ਖਹਿਰਾ, ਕਿਰਨਜੀਤ ਸਿੰਘ ਮਿੱਠਾ ਅਤੇ ਹਰਿੰਦਰਪਾਲ ਸਿੰਘ ਹੈਰੀਮਾਨ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਖੁਸ਼ੀ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਜੋਗਿੰਦਰ ਸਿੰਘ ਕਾਕੜਾ ਦਾ ਮੂੰਹ ਮਿੱਠਾ ਕਰਵਾਇਆ। ਜ਼ਿਕਰਯੋਗ ਹੈ ਕਿ ਕਾਕੜਾ, ਹੈਰੀਮਾਨ ਦੇ ਨੇੜਲੇ ਮੰਨੇ ਜਾਂਦੇ ਹਨ। ਇਸ ਮੌਕੇ ਜੋਗਿੰਦਰ ਸਿੰਘ ਕਾਕੜਾ ਦਾ ਮੂੰਹ ਮਿੱਠਾ ਕਰਵਾਊਣ ਵਾਲਿਆਂ ਵਿੱਚ ਤਿਲਕ ਰਾਜ ਸ਼ਰਮਾ, ਸੋਨੀ ਤੇ ਗੁਰਜੰਟ ਨਿਜ਼ਾਮਪੁਰ, ਚੰਦਰ ਦੱਤ ਸ਼ਰਮਾ, ਸ਼ੰਮੀ ਦੇਵੀਗੜ੍ਹ ਤੇ ਲੱਖਾ ਸਿੰਘ ਆਦਿ ਕਾਂਗਰਸੀ ਆਗੂ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×