ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਵਾਲੇ ਫਲੈਕਸ ’ਤੇ ਕਾਲਖ਼ ਮਲੀ

11:51 AM Sep 18, 2024 IST
ਮਾਨਸਾ-ਬਠਿੰਡਾ ਮੁੱਖ ਮਾਰਗ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲੇ ਫਲੈਕਸ ’ਤੇ ਮਲੀ ਕਾਲਖ਼। -ਫੋਟੋ: ਪੰਜਾਬੀ ਟ੍ਰਿਬਿਊਨ

ਜੋਗਿੰਦਰ ਸਿੰਘ ਮਾਨ
ਮਾਨਸਾ, 17 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਸਰਕਾਰੀ ਫਲੈਕਸ ਉਤੇ ਛਪੀ ਫੋਟੋ ਉਪਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕਾਲਖ਼ ਫੇਰ ਦਿੱਤੀ ਗਈ ਹੈ। ਇਹ ਕਾਲਖ਼ ਮਾਨਸਾ-ਬਠਿੰਡਾ ਮੁੱਖ ਮਾਰਗ ’ਤੇ ਪਿੰਡ ਭੈਣੀਬਾਘਾ ਨਜ਼ਦੀਕ ਲੱਗੇ ਫਲੈਕਸ ਬੋਰਡ ’ਤੇ ਫੇਰ ਦਿੱਤੀ ਗਈ ਹੈ। ਕਾਲਖ਼ ਫੇਰਨ ਵਾਲੇ ਵਿਅਕਤੀ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਉਂਝ ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾਣ ਲੱਗੀ ਹੈ।
ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਦਾ ਫ਼ਸਲਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਟੇਲਾਂ ਉਤੇ ਪਹੁੰਚਣ ਸਬੰਧੀ ਕੁਝ ਦਿਨ ਪਹਿਲਾਂ ਫਲੈਕਸ ਲਾਇਆ ਗਿਆ, ਜਿਸ ਉਪਰ ਰਾਤ ਵੇਲੇ ਕਿਸੇ ਵਿਅਕਤੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ ਉਪਰ ਕਾਲਖ਼ ਮਲ ਦਿੱਤੀ ਗਈ ਹੈ। ਲੋਕਾਂ ਨੂੰ ਜਦੋਂ ਇਸ ਮਾਮਲੇ ਬਾਰੇ ਪਤਾ ਲੱਗਿਆ ਤਾਂ ਇਸ ਦੀ ਚਰਚਾ ਪਿੰਡ ਸਮੇਤ ਆਸੇ-ਪਾਸੇ ਇਲਾਕੇ ਵਿੱਚ ਹੋਣ ਲੱਗੇ। ਇਸੇ ਦੌਰਾਨ ਹੀ ਕਿਸੇ ਵਿਅਕਤੀ ਵੱਲੋਂ ਬਾਅਦ ਵਿੱਚ ਕਾਲਖ਼ ਨਾਲ ਭਰਿਆ ਫਲੈਕਸ ਨੂੰ ਉਥੋਂ ਪਾੜ ਕੇ ਗਾਇਬ ਕਰ ਦਿੱਤਾ ਗਿਆ।
ਪੁਲੀਸ ਚੌਕੀ ਠੂਠਿਆਂਵਾਲੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਸੰਪਰਕ ਕਰਨ ’ਤੇ ਇਸ ਮਾਮਲੇ ਤੋਂ ਜਾਣੂ ਨਾ ਹੋਣ ਦੀ ਗੱਲ ਆਖਦਿਆਂ ਕਿਹਾ ਕਿ ਇਸ ਮਾਮਲੇ ਸਬੰਧੀ ਪੜਤਾਲ ਕਰਵਾਈ ਜਾਵੇਗੀ ਅਤੇ ਕਸੂਰਵਾਰ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement