ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲੇਵਾਲ ਫੁਟਬਾਲ ਟੂਰਨਾਮੈਂਟ ਦਾ ਸਟਿੱਕਰ ਜਾਰੀ

06:14 AM Nov 05, 2024 IST
ਟੂਰਾਨਾਮੈਂਟ ਦਾ ਸਟਿੱਕਰ ਜਾਰੀ ਕਰਦੇ ਹੋਏ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ। -ਫੋਟੋ: ਮਿਹਰ ਸਿੰਘ

ਕੁਰਾਲੀ: ਪਿੰਡ ਕਾਲੇਵਾਲ ਵਿੱਚ ਹੋਣ ਵਾਲੇ ਫੁਟਬਾਲ ਟੂਰਨਾਮੈਂਟ ਦਾ ਸਟਿੱਕਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਜਾਰੀ ਕੀਤਾ। ਸੰਤ ਬਾਬਾ ਜੁਗਤ ਰਾਮ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਕਰਵਾਏ ਜਾ ਰਹੇ 17ਵੇਂ ਸਲਾਨਾ ਫੁਟਬਾਲ ਟੂਰਨਾਮੈਂਟ ਦਾ ਸਟਿੱਕਰ ਹਰਜਿੰਦਰ ਸਿੰਘ ਨੋਨੀ ਕਾਲੇਵਾਲ, ਕਲੱਬ ਦੇ ਪ੍ਰਧਾਨ ਅਰਵਿੰਦਰ ਸਿੰਘ, ਦਲਜੀਤ ਸਿੰਘ ਪ੍ਰਧਾਨ ਸਹਿਕਾਰੀ ਸਭਾ ਸਿੰਘਪੁਰਾ, ਗੁਰਜੀਤ ਸਿੰਘ ਅਤੇ ਚੰਚਲਪ੍ਰੀਤ ਸਿੰਘ ਆਦਿ ਦੀ ਹਾਜ਼ਰੀ ਵਿੱਚ ਰਿਲੀਜ਼ ਕੀਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਇਹ ਟੂਰਨਾਮੈਂਟ 7 ਤੋਂ10 ਨਵੰਬਰ ਤੱਕ ਕਰਵਾਇਆ ਜਾਵੇਗਾ, ਜਿਸ ਦੀ ਜੇਤੂ ਟੀਮ ਨੂੰ ਇਕ ਲੱਖ ਅਤੇ ਉਪ ਜੇਤੂ ਟੀਮ ਨੂੰ 51 ਹਜ਼ਾਰ ਰੁਪਏ ਤੇ ਟਰਾਫ਼ੀਆਂ ਦਿੱਤੀਆਂ ਜਾਣਗੀਆਂ। ਸ੍ਰੀ ਕੰਗ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ। ਸ੍ਰੀ ਕੰਗ ਨੇ ਨੌਜਵਾਨ ਪੀੜ੍ਹੀ ਨੂੰ ਵੀ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ

Advertisement

Advertisement