ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਲਕਾ ਵੱਲੋਂ ਰਾਹੁਲ ਗਾਂਧੀ ਦੀ ਨਿੰਦਾ

08:51 AM Sep 11, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਕੀਤੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਦੀਆਂ ਸਿੱਖਾਂ, ਦਸਤਾਰ ਅਤੇ ਕੱਕਾਰਾਂ ਬਾਰੇ ਅਪਮਾਨਜਨਕ ਅਤੇ ਵੰਡੀਆਂ ਪਾਉਣ ਵਾਲੀਆਂ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ’ਚ, ਸਿੱਖ ਸੁਰੱਖਿਅਤ ਅਤੇ ਖੁਸ਼ ਹਨ ਅਤੇ ਕਿਸੇ ਵੀ ਸਿੱਖ ਨੂੰ ਕਦੇ ਵੀ ਪੱਗ ਬੰਨ੍ਹਣ ਜਾਂ ਗੁਰਦੁਆਰੇ ਜਾਣ ਦੀ ਮਨਾਹੀ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੀ ਸੱਚਾਈ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਨਾ ਸਿਰਫ਼ ਗੁੰਮਰਾਹਕੁਨ ਹੈ, ਸਗੋਂ ਵੰਡ ਤੇ ਨਫ਼ਰਤ ਨੂੰ ਭੜਕਾਉਣ ਦੀ ਖ਼ਤਰਨਾਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਮੋਦੀ ਦੀ ਕੇਂਦਰ ਸਰਕਾਰ ਨੇ ਸਿੱਖ ਕੌਮ ਦੀ ਬਿਹਤਰੀ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ।

Advertisement

Advertisement