ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁਸ਼ਿਆਰਪੁਰ ਤੋਂ ਚਾਰ ਵਾਰ ਲੋਕ ਸਭਾ ਮੈਂਬਰ ਰਹੇ ਕਮਲ ਚੌਧਰੀ ਦਾ ਦੇਹਾਂਤ

07:22 AM Jun 26, 2024 IST

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ਤੋਂ ਚਾਰ ਵਾਰ ਲੋਕ ਸਭਾ ਦੇ ਮੈਂਬਰ ਰਹੇ ਕਮਲ ਚੌਧਰੀ ਦਾ ਅੱਜ ਸਵੇਰੇ ਦਿੱਲੀ ’ਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 76 ਸਾਲਾਂ ਦੇ ਸਨ। ਕਮਲ ਚੌਧਰੀ ਸਿਆਸਤ ’ਚ ਆਉਣ ਤੋਂ ਪਹਿਲਾਂ ਭਾਰਤੀ ਹਵਾਈ ਸੈਨਾ ’ਚ ਸਕੁਐਡਰਨ ਲੀਡਰ ਸਨ। ਉਹ ਉੁਘੇ ਸੋਸ਼ਲਿਸਟ ਆਗੂ ਤੇ ਸਾਬਕਾ ਸੰਸਦ ਮੈਂਬਰ ਚੌਧਰੀ ਬਲਵੀਰ ਸਿੰਘ ਦੇ ਪੁੱਤਰ ਸਨ। ਉਨ੍ਹਾਂ 1985, 1989 ਅਤੇ 1992 ਵਿਚ ਕਾਂਗਰਸ ਦੀ ਟਿਕਟ ’ਤੇ ਹੁਸ਼ਿਆਰਪੁਰ ਲੋਕ ਸਭਾ ਚੋਣ ਜਿੱਤੀ। 1998 ਵਿਚ ਉਹ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਸੰਸਦ ਮੈਂਬਰ ਬਣੇ। 1992 ’ਚ ਉਨ੍ਹਾਂ ਬਸਪਾ ਉਮੀਦਵਾਰ ਮਾਇਆਵਤੀ ਨੂੰ ਹਰਾਇਆ ਸੀ। 1999 ’ਚ ਵੀ ਉਨ੍ਹਾਂ ਭਾਜਪਾ ਵੱਲੋਂ ਚੋਣ ਲੜੀ ਪਰ ਸਫਲ ਨਹੀਂ ਹੋਏ। ਉਹ ਸੁਰੱਖਿਆ ਸਬੰਧੀ ਸੰਸਦੀ ਕਮੇਟੀ ਦੇ ਚੇਅਰਮੈਨ ਵੀ ਰਹੇ। ਕੁਝ ਸਮੇਂ ਤੋਂ ਉਨ੍ਹਾਂ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਲਿਆ ਸੀ।

Advertisement

Advertisement
Advertisement