ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਸ਼ਿਆਰਪੁਰ ਤੋਂ 4 ਵਾਰ ਐੱਮਪੀ ਰਹੇ ਕਮਲ ਚੌਧਰੀ ਦਾ ਲੰਮੀ ਬਿਮਾਰੀ ਬਾਅਦ ਦੇਹਾਂਤ

11:31 AM Jun 25, 2024 IST

ਹਰਪ੍ਰੀਤ ਕੌਰ
ਹੁਸ਼ਿਆਰਪੁਰ, 25 ਜੂਨ
ਹੁਸ਼ਿਆਰਪੁਰ ਤੋਂ ਚਾਰ ਵਾਰ ਲੋਕ ਸਭਾ ਮੈਂਬਰ ਰਹੇ ਕਮਲ ਚੌਧਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਦਿੱਲੀ ਵਿਖੇ ਆਪਣੇ ਨਿਵਾਸ ’ਤੇ ਦੇਹਾਂਤ ਹੋ ਗਿਆ। ਉਹ 76 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਅਤੇ ਧੀ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ ’ਚ ਕੀਤਾ ਜਾਵੇਗਾ। ਕਮਲ ਚੌਧਰੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਭਾਰਤੀ ਹਵਾਈ ਫ਼ੌਜ ’ਚ ਲੜਾਕੂ ਪਾਇਲਟ ਸਨ। ਉਹ ਤਿੰਨ ਵਾਰ ਕਾਂਗਰਸ ਅਤੇ ਇੱਕ ਵਾਰ ਭਾਜਪਾ ਦੀ ਟਿਕਟ ’ਤੇ ਲੋਕ ਸਭਾ ਮੈਂਬਰ ਬਣੇ। ਉਨ੍ਹਾਂ ਦੇ ਪਿਤਾ ਚੌਧਰੀ ਬਲਬੀਰ ਸਿੰਘ ਵੀ ਐੱਮਪੀ ਅਤੇ ਵਿਧਾਇਕ ਰਹੇ ਸਨ।

Advertisement

Advertisement