ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਮਲਜੀਤ ਕੜਵਲ ਨੇ ਸੰਭਾਲੀ ਰਵਨੀਤ ਬਿੱਟੂ ਦੀ ਚੋਣ ਕਮਾਨ

08:06 AM May 17, 2024 IST
ਰਵਨੀਤ ਬਿੱਟੂ ਨੂੰ ਸਨਮਾਨਦੇ ਹੋਏ ਕਮਲਜੀਤ ਸਿੰਘ ਕੜਵਲ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਮਈ
ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਚੋਣ ਪ੍ਰਚਾਰ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਹਲਕਾ ਆਤਮ ਨਗਰ ਤੋਂ ਕਮਲਜੀਤ ਸਿੰਘ ਕੜਵਲ ਨੇ ਖੁੱਲ੍ਹ ਕੇ ਰਵਨੀਤ ਸਿੰਘ ਬਿੱਟੂ ਦੀ ਹਮਾਇਤ ਕਰਦਿਆਂ ਉਨ੍ਹਾਂ ਦੀ ਚੋਣ ਕਮਾਨ ਸੰਭਾਲ ਕੇ ਭਾਰੀ ਗਿਣਤੀ ਵਿੱਚ ਵੋਟਾਂ ਪਵਾਉਣ ਦਾ ਭਰੋਸਾ ਦਿੱਤਾ। ਇਸ ਸਬੰਧੀ ਭਾਜਪਾ ਆਗੂ ਕਮਲਜੀਤ ਸਿੰਘ ਕੜਵਲ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਕੇਂਦਰੀ ਮੰਤਰੀ ਕੈਲਾਸ਼ ਚੌਧਰੀ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਹਲਕਾ ਕੇਂਦਰੀ ਤੋਂ ਇੰਚਾਰਜ ਗੁਰਦੇਵ ਸ਼ਰਮਾ ਦੇਬੀ, ਵਿਪਨ ਸੂਦ ਕਾਕਾ, ਬਲਜਿੰਦਰ ਸਿੰਘ ਕਾਹਲੋਂ, ਰਣਜੀਤ ਸਿੰਘ ਉੱਭੀ ਅਤੇ ਨੀਰੂ ਸ਼ਰਮਾ ਆਦਿ ਹਾਜ਼ਰ ਹੋਏ।
ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਮਲਜੀਤ ਕੜਵਲ ਦੇ ਸਰਗਰਮ ਹੋਣ ਨਾਲ ਉਨ੍ਹਾਂ ਦੀ ਅਗਵਾਈ ਹੇਠ ਸਿੱਧੇ ਤੌਰ ’ਤੇ ਓਬੀਸੀ ਭਾਈਚਾਰਾ ਭਾਜਪਾ ਦੇ ਸਮਰਥਨ ’ਚ ਤੁਰ ਪਿਆ ਹੈ ਜਿਸ ਨਾਲ ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਅਤੇ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਨੂੰ ਵੀ ਸਵਾਲ ਕੀਤੇ। ਉਨ੍ਹਾਂ ਕਿਹਾ ਕਿ ਉਹ ਕਿਸੇ ਆਗੂ ਜਾਂ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਦੀ ਬਜਾਏ ਵਿਕਾਸ ਦੀ ਗੱਲ ਕਰਨਗੇ ਕਿਉਂਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਲੁਧਿਆਣਾ ਦਾ ਵਿਕਾਸ ਕਰਨਾ ਹੈ। ਇਸ ਮੌਕੇ ਜਗਜੀਤ ਸਿੰਘ ਭੰਮ, ਹਰਪ੍ਰੀਤ ਸਿੰਘ ਸਵੱਦੀ, ਹਰਪ੍ਰੀਤ ਸਿੰਘ ਕੋਛੜ, ਚਰਨਜੀਤ ਸਿੰਘ, ਪ੍ਰਿਤਪਾਲ ਸਿੰਘ ਰਵੀ ਸ਼ਰਮਾ ਅਤੇ ਮਨਜੀਤ ਕੁਮਾਰ ਆਦਿ ਵੀ ਹਾਜ਼ਰ ਸਨ।

Advertisement

Advertisement
Advertisement