For the best experience, open
https://m.punjabitribuneonline.com
on your mobile browser.
Advertisement

ਕਾਮਿਲ ਅਮਰ ਸਿੰਘ ਵੱਲੋਂ ਪਿਤਾ ਦੇ ਹੱਕ ਵਿੱਚ ਪ੍ਰਚਾਰ

10:55 AM May 08, 2024 IST
ਕਾਮਿਲ ਅਮਰ ਸਿੰਘ ਵੱਲੋਂ ਪਿਤਾ ਦੇ ਹੱਕ ਵਿੱਚ ਪ੍ਰਚਾਰ
ਰਾਏਕੋਟ ਦੇ ਮੁੱਖ ਬਾਜ਼ਾਰ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਕਾਂਗਰਸੀ ਆਗੂ। -ਫੋਟੋ: ਗਿੱਲ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 7 ਮਈ
ਯੂਥ ਕਾਂਗਰਸ ਦੇ ਸੀਨੀਅਰ ਆਗੂ ਕਾਮਿਲ ਅਮਰ ਸਿੰਘ ਨੇ ਰਾਏਕੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਜਾ ਕੇ ਆਪਣੇ ਪਿਤਾ ਡਾਕਟਰ ਅਮਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਉਨ੍ਹਾਂ ਲਈ ਵੋਟਾਂ ਮੰਗੀਆਂ। ਕਾਮਿਲ ਅਮਰ ਸਿੰਘ ਨੇ ਰਾਏਕੋਟ ਹਲਕੇ ਦੇ ਅਧੂਰੇ ਰਹਿ ਗਏ ਵਿਕਾਸ ਕੰਮਾਂ ਨੂੰ ਪੂਰਾ ਕਰਵਾਉਣ ਲਈ ਦੁਕਾਨਦਾਰਾਂ ਨੂੰ ਉਨ੍ਹਾਂ ਦੇ ਪਿਤਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਸੰਸਦ ਮੈਂਬਰ ਬਣਨ ਬਾਅਦ ਰਾਏਕੋਟ ਹਲਕੇ ਵਿੱਚ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਵੱਡਾ ਪ੍ਰਾਜੈਕਟ ਹਾਸਲ ਹੋਇਆ ਹੈ। ਉਨ੍ਹਾਂ ਇਸ ਮੌਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਉਪਰ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਝੂਠੇ ਲਾਰਿਆਂ ਦੇ ਸਹਾਰੇ ਲੋਕਾਂ ਨੂੰ ਜ਼ਿਆਦਾ ਸਮਾਂ ਮੂਰਖ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਖ਼ਦਸ਼ਾ ਪ੍ਰਗਟ ਕੀਤਾ ਕਿ ਜੇਕਰ ਮੋਦੀ ਹਕੂਮਤ ਮੁੜ ਸੱਤਾ ਵਿੱਚ ਆਈ ਤਾਂ ਦੇਸ਼ ਦਾ ਸੰਵਿਧਾਨ ਨੂੰ ਬਦਲ ਦਿੱਤਾ ਜਾਵੇਗਾ। ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ, ਚੇਅਰਮੈਨ ਸੁਖਪਾਲ ਸਿੰਘ ਅਤੇ ਕਈ ਕੌਂਸਲਰ ਵੀ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×