ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਮੋਮਾਜਰਾ ਖੁਰਦ ਸਕੂਲ ਦੀ ਅਧਿਆਪਕਾ ਸੰਦੀਪ ਕੌਰ ਫਿਨਲੈਂਡ ਰਵਾਨਾ

10:43 AM Oct 19, 2024 IST

ਖੇਤਰੀ ਪ੍ਰਤੀਨਿਧ
ਸੰਗਰੂਰ, 18 ਅਕਤੂਬਰ
ਪਿੰਡ ਕੰਮੋਮਾਜਰਾ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸੇਵਾਵਾਂ ਨਿਭਾਅ ਰਹੀ ਅਧਿਆਪਕਾ ਸੰਦੀਪ ਕੌਰ ਅੱਜ ਫਿਨਲੈਂਡ ਲਈ ਰਵਾਨਾ ਹੋ ਗਏ ਹਨ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੱਕਣ ਲਈ ਸਮੇਂ-ਸਮੇਂ ’ਤੇ ਵਿਦੇਸ਼ਾਂ ਵਿੱਚ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਸ ਵਾਰ ਪੰਜਾਬ ਦੇ ਕਰੀਬ 72 ਅਧਿਆਪਕਾਂ ਨੂੰ ਇਸ ਟਰੇਨਿੰਗ ਲਈ ਚੁਣਿਆ ਹੈ ਜੋ ਫਿਨਲੈਂਡ ਦੀ ਯੂਨੀਵਰਸਟੀ ਆਫ ਟੁਰਕੂ ਵਿੱਚ ਤਿੰਨ ਹਫਤਿਆਂ ਲਈ ਚੱਲੇਗਾ। ਇਸ ਮੌਕੇ ਅਧਿਆਪਕਾ ਸੰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਇਸ ਗਰੁੱਪ ਲਈ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਆਪਣੇ ਅਧਿਆਪਨ ਦੇ ਖੇਤਰ ਵਿੱਚ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਅਧਿਆਪਕ ਰਾਜ ਪੁਰਸਕਾਰ ਦੇ ਕੇ ਨਿਵਾਜਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿੱਚ ਜਾਣ ਵਾਲੇ ਅਧਿਆਪਕਾਂ ਦੇ ਦਲ ਦਾ ਮੈਂਬਰ ਬਣਨਾ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ।

Advertisement

Advertisement