ਕੰਗ ਨੇ ਪੰਚਾਇਤੀ ਚੋਣਾਂ ’ਤੇ ਸਵਾਲ ਚੁੱਕੇ
06:42 AM Oct 13, 2024 IST
ਕੁਰਾਲੀ: ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਚਾਇਤੀ ਚੋਣਾਂ ਦੌਰਾਨ ਪਾਰਦਰਸ਼ਤਾ ਅਤੇ ਨਿਰਪੱਖਤਾ ’ਤੇ ਸਵਾਲ ਚੁੱਕਦਿਆਂ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਹਲਕੇ ਵਿੱਚੋਂ ਕਮਿਸ਼ਨ ਕੋਲ ਪੁੱਜੀਆਂ ਸ਼ਿਕਾਇਤਾਂ ਦੇ ਅੰਕੜੇ ਜੱਗ ਜ਼ਾਹਿਰ ਕਰਨ ਅਤੇ ਸ਼ਿਕਾਇਤਾਂ ਦੇ ਤੱਥਾਂ ਨੂੰ ਘੋਖ ਕੇ ਮੈਰਿਟ ਦੇ ਆਧਾਰ ’ਤੇ ਢੁੱਕਵੇਂ ਫੈਸਲੇ ਲੈਣ ਦੀ ਮੰਗ ਕੀਤੀ ਹੈ। ਚੋਣ ਕਮਿਸ਼ਨ ਨੂੰ ਭੇਜੀ ਲਿਖਤੀ ਸ਼ਿਕਾਇਤ ਦੀ ਕਾਪੀ ਜਾਰੀ ਕਰਦਿਆਂ ਸ੍ਰੀ ਕੰਗ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇ ਪਹਿਲੇ ਪੜਾਅ ਤੋਂ ਹੀ ਵਿਰੋਧੀ ਧਿਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਾਰਡਬੰਦੀ, ਰਾਖਵਾਂਕਰਨ ਤੋਂ ਬਾਅਦ ਨਾਮਜ਼ਦਗੀਆਂ ਰੱਦ ਕਰਨ ਤੇ ਕਈ ਹੋਰ ਪੜਾਵਾਂ ’ਤੇ ਸੱਤਾਧਾਰੀ ਧਿਰ ਵੱਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਸਵਾਲ ਕੀਤਾ ਕਿ ਹਲਕੇ ਵਿੱਚੋਂ ਹੁਣ ਤੱਕ ਗਈਆਂ ਸ਼ਿਕਾਇਤਾਂ ਸਬੰਧੀ ਕੀ ਕਾਰਵਾਈ ਕੀਤੀ ਗਈ ਹੈ। -ਪੱਤਰ ਪ੍ਰੇਰਕ
Advertisement
Advertisement