ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗ ਨੇ ਰਾਜਪਾਲ ਨੂੰ ਪੱਤਰ ਲਿਖਿਆ

06:48 AM Sep 04, 2024 IST

ਪੱਤਰ ਪ੍ਰੇਰਕ
ਕੁਰਾਲੀ, 3 ਸਤੰਬਰ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਪੰਜਾਬ ਦੇ ਪੇਂਡੂ ਅਰਥਚਾਰੇ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਰਾਜਪਾਲ ਨੂੰ ਭੇਜੇ ਪੱਤਰ ਦੀ ਕਾਪੀ ਜਾਰੀ ਕਰਦਿਆਂ ਸ੍ਰੀ ਕੰਗ ਨੇ ਕਿਹਾ ਕਿ ਪੰਜਾਬ ਦਾ ਅਰਥਚਾਰਾ ਖੇਤੀਬਾੜੀ ਅਤੇ ਸਹਾਇਕ ਧੰਦਿਆਂ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਉਨ੍ਹਾਂ ਨੇ ਪਿਛਲੇ ਦੋ ਦਹਾਕਿਆਂ ਦੌਰਾਨ ਸਰਕਾਰਾਂ ਵਿੱਚ ਰਹਿ ਕੇ ਅਥਾਹ ਕੰਮ ਕੀਤਾ ਹੈ।
ਸ੍ਰੀ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਤਿੰਨ ਵਾਰ ਮਾਲ, ਸਿੰਜਾਈ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਸੈਰ ਸਪਾਟੇ ਦੇ ਵਿਭਾਗਾਂ ਦੇ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾਉਂਦਿਆਂ ਰਾਜ ਦੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਅਨੇਕਾਂ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਕਾਲ ਦੌਰਾਨ ਹੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਬਣੀ। ਸ੍ਰੀ ਕੰਗ ਨੇ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਹੋਰ ਕੰਮ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕਿਸਾਨ ਦੀ ਆਮਦਨ ਵਧਾਉਣ ਅਤੇ ਪਸ਼ੂਪਾਲਣ ਜਿਹੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਦੀ ਵੱਡੀ ਲੋੜ ਹੈ।

Advertisement

Advertisement