ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗ ਨੇ ਹਰਿਆਣਾ ਨੂੰ ਜ਼ਮੀਨ ਦੇਣ ਵਿਰੁੱਧ ਸ਼ਾਹ ਨੂੰ ਪੱਤਰ ਲਿਖਿਆ

07:26 AM Nov 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ’ਚ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੇਣ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਇਸ ਸਬੰਧੀ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਤਜਵੀਜ਼ ਪੰਜਾਬ ਦੀ ਰਾਜਧਾਨੀ ’ਤੇ ਕਬਜ਼ਾ ਕਰਨ ਦੇ ਬਰਾਬਰ ਹੈ, ਜੋ ਚੰਡੀਗੜ੍ਹ ’ਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਅੱਜ ਵੀ ਪੰਜਾਬ ਦਾ ਹੱਕ ਹੈ। ਇਸ ਲਈ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਲਈ ਜ਼ਮੀਨ ਦੇਣਾ ਗੈਰ-ਸੰਵਿਧਾਨਕ ਹੈ। ਸ੍ਰੀ ਕੰਗ ਨੇ ਅਮਿਤ ਸ਼ਾਹ ਨਾਲ ਚੰਡੀਗੜ੍ਹ ਦੇ ਮੁੱਦੇ ’ਤੇ ਗੱਲਬਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਚੰਡੀਗੜ੍ਹ ਦੀ ਇੰਚ ਥਾਂ ਵੀ ਹਰਿਆਣਾ ਨੂੰ ਨਹੀਂ ਦੇਣ ਦੇਵੇਗੀ, ਜੇ ਅਜਿਹਾ ਹੁੰਦਾ ਹੈ ਤਾਂ ‘ਆਪ’ ਵੱਲੋਂ ਵਿਰੋਧ ਕੀਤਾ ਜਾਵੇਗਾ।

Advertisement

Advertisement