For the best experience, open
https://m.punjabitribuneonline.com
on your mobile browser.
Advertisement

ਕੰਗਨਾ ‘ਐਮਰਜੈਂਸੀ’ ਦੇ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ: ਸੈਂਸਰ ਬੋਰਡ

06:48 PM Sep 30, 2024 IST
ਕੰਗਨਾ ‘ਐਮਰਜੈਂਸੀ’ ਦੇ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ  ਸੈਂਸਰ ਬੋਰਡ
Advertisement

ਮੁੰਬਈ, 30 ਸਤੰਬਰ
ਦਿ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਅੱਜ ਬੰਬੇ ਹਾਈ ਕੋਰਟ ਵਿਚ ਦੱਸਿਆ ਕਿ ਫਿਲਮ ਐਮਰਜੈਂਸੀ ਦੀ ਨਿਰਮਾਤਾ ਤੇ ਅਦਾਕਾਰਾ ਕੰਗਨਾ ਰਣੌਤ ਫਿਲਮ ਦੇ ਕਈ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ ਹੋ ਗਈ ਹੈ। ਇਸ ਸਬੰਧੀ ਪਟੀਸ਼ਨ ਫਿਲਮ ਦੇ ਸਹਿ-ਨਿਰਮਾਤਾ ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜਿਜ਼ ਵਲੋਂ ਦਾਇਰ ਕੀਤੀ ਗਈ ਸੀ ਜੋ ਫਿਲਮ ਦਾ ਸਰਟੀਫਿਕੇਟ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਇਹ ਫਿਲਮ ਪਹਿਲਾਂ ਛੇ ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸਿੱਖ ਜਥੇਬੰਦੀਆਂ ਵਲੋਂ ਇਸ ਫਿਲਮ ਦੇ ਦ੍ਰਿਸ਼ਾਂ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ ਜਿਸ ਕਾਰਨ ਫਿਲਮ ਦੀ ਰਿਲੀਜ਼ ਰੁਕ ਗਈ ਸੀ।
ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਸੋਮਵਾਰ ਨੂੰ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਅਦਾਕਾਰਾ-ਨਿਰਮਾਤਾ ਕੰਗਨਾ ਰਣੌਤ ਨੇ ਆਪਣੀ ਫਿਲਮ ‘ਐਮਰਜੈਂਸੀ’ ਵਿੱਚ ਸੀਬੀਐਫਸੀ ਵੱਲੋਂ ਸੁਝਾਈਆਂ ਗਈਆਂ ਕਟੌਤੀਆਂ ਲਈ ਸਹਿਮਤੀ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਬੀਪੀ ਕੋਲਾਬਾਵਾਲਾ ਅਤੇ ਫਿਰਦੋਸ਼ ਪੂਨੀਵਾਲਾ ਦੇ ਬੈਂਚ ਨੇ ਕੀਤੀ।

Advertisement

Advertisement
Advertisement
Author Image

sukhitribune

View all posts

Advertisement