For the best experience, open
https://m.punjabitribuneonline.com
on your mobile browser.
Advertisement

ਕੰਗਨਾ ਵੱਲੋਂ ਦਲਾਈ ਲਾਮਾ ਨਾਲ ਮੁਲਾਕਾਤ

07:00 AM Apr 16, 2024 IST
ਕੰਗਨਾ ਵੱਲੋਂ ਦਲਾਈ ਲਾਮਾ ਨਾਲ ਮੁਲਾਕਾਤ
Advertisement

ਧਰਮਸ਼ਾਲਾ: ਬੌਲੀਵੁੱਡ ਅਦਾਕਾਰਾ ਅਤੇ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਦੀ ਉਮੀਦਵਾਰ ਕੰਗਨਾ ਰਣੌਤ ਨੇ ਅੱਜ ਇੱਥੇ ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਨਾਲ ਮੁਲਾਕਾਤ ਕੀਤੀ। ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਜੈਰਾਮ ਠਾਕੁਰ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਰਣੌਤ ਨੇ ਕਿਹਾ, ‘‘ਦਲਾਈ ਲਾਮਾ ਨਾਲ ਮੁਲਾਕਾਤ ਸ਼ਾਨਦਾਰ ਰਹੀ। ਇਹ ਮੁਲਾਕਾਤ ਮੈਂ ਜ਼ਿੰਦਗੀ ਭਰ ਯਾਦ ਰੱਖਾਂਗੀ।’’ ਮੀਟਿੰਗ ਤੋਂ ਬਾਅਦ ਕੰਗਨਾ ਨੇ ਆਪਣੀ ਚੋਣ ਮੁਹਿੰਮ ਜਾਰੀ ਰੱਖੀ ਅਤੇ ਚੰਬਾ ਜ਼ਿਲ੍ਹੇ ਦੇ ਭਰਮੌਰ ਇਲਾਕੇ ਦਾ ਦੌਰਾ ਕੀਤਾ। ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ’ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਕਾਫੀ ਸਖ਼ਤ ਹੋ ਸਕਦਾ ਹੈ। ਇੱਥੇ ਕੰਗਨਾ ਦਾ ਮੁਕਾਬਲਾ ਸੂਬਾ ਸਰਕਾਰ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨਾਲ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×