ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕੰਗਨਾ ਰਣੌਤ ਦੇ ਬਿਆਨ ਦੀ ਨਿਖੇਧੀ

08:54 AM Aug 28, 2024 IST

ਪ੍ਰਭੂ ਦਿਆਲ
ਸਿਰਸਾ, 27 ਅਗਸਤ
ਕੁੱਲ ਹਿੰਦ ਕਿਸਾਨ ਸਭਾ ਹਰਿਆਣਾ ਸੂਬਾ ਕਮੇਟੀ ਨੇ ਮੰਡੀ (ਹਿਮਾਚਲ) ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਬੀਤੇ ਦਿਨੀਂ ਦਿੱਲੀ ਦੀਆਂ ਸਰਹੱਦਾਂ ’ਤੇ ਹੋਏ ਇਤਿਹਾਸਕ ਕਿਸਾਨ ਅੰਦੋਲਨ ਸਬੰਧੀ ਦਿੱਤੇ ਗਏ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।
ਕਿਸਾਨ ਸਭਾ ਨੇ ਮੰਗ ਕੀਤੀ ਹੈ ਕਿ ਭਾਜਪਾ ਕੰਗਨਾ ਰਣੌਤ ਵੱਲੋਂ ਕਿਸਾਨਾਂ ਬਾਰੇ ਦਿੱਤੇ ਗਏ ਬਿਆਨ ’ਤੇ ਕਿਸਾਨਾਂ ਤੋਂ ਮੁਆਫ਼ੀ ਮੰਗੇ ਅਤੇ ਅਜਿਹੀ ਬਿਆਨਬਾਜ਼ੀ ਕਰਨ ਵਾਲੇ ਭਾਜਪਾ ਆਗੂਆਂ ਨੂੰ ਨੱਥ ਪਾਵੇ। ਕਿਸਾਨ ਸਭਾ ਦੇ ਸੂਬਾਈ ਕਨਵੀਨਰ ਅਤੇ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਡਾ. ਸੁਖਦੇਵ ਜੰਮੂ ਨੇ ਇਥੇ ਜਾਰੀ ਬਿਆਨ ’ਚ ਕਿਹਾ ਹੈ ਕਿ ਭਾਜਪਾ ਸੰਸਦ ਮੈਂਬਰ ਦੀਆਂ ਭੱਦੀਆਂ ਤੇ ਅਪਮਾਨਜਨਕ ਟਿੱਪਣੀਆਂ ’ਤੇ ਭਾਜਪਾ ਦਾ ਹੁਣ ਪਾਸਾ ਵਟਣ ਮਹਿਜ਼ ਇਕ ਦਿਖਾਵਾ ਹੈ। ਭਾਜਪਾ ਦੀ ਆਪਣੀ ਮਾਨਸਿਕਤਾ ਵੀ ਕਿਸਾਨਾਂ ਪ੍ਰਤੀ ਇਸੇ ਤਰ੍ਹਾਂ ਦੀ ਹੈ। ਕੁੱਲ ਹਿੰਦ ਕਿਸਾਨ ਸਭਾ 1936 ਕੰਗਨਾ ਰਣੌਤ ਦੇ ਕਿਸਾਨਾਂ ਦੇ ਅਕਸ ਨੂੰ ਢਾਹ ਲਾਉਣ ਵਾਲੇ ਭੜਕਾਊ ਬਿਆਨ ਬਾਰੇ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰਨ ਬਾਰੇ ਆਪਣੀਆਂ ਸਾਰੀਆਂ ਜ਼ਿਲ੍ਹਾ ਇਕਾਈਆਂ ਅਤੇ ਹਰਿਆਣਾ ਸੰਯੁਕਤ ਕਿਸਾਨ ਮੋਰਚਾ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦੇ ਇਸ ਬਿਆਨ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Advertisement

Advertisement