ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗਨਾ ਰਣੌਤ ਦਾ ਬਿਆਨ 750 ਸ਼ਹੀਦ ਕਿਸਾਨਾਂ ਦਾ ਅਪਮਾਨ: ਮਲਵਿੰਦਰ ਕੰਗ

08:32 AM Sep 25, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਲਵਿੰਦਰ ਸਿੰਘ ਕੰਗ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਸਤੰਬਰ
ਆਮ ਆਦਮੀ ਪਾਰਟੀ ਪੰਜਾਬ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨ, 2020 ਨੂੰ ਮੁੜ ਤੋਂ ਲਾਗੂ ਕਰਨ ਦੀ ਗੱਲ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇੱਥੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਗੱਲ ਕਰਨਾ ਦੇਸ਼ ਦੇ ਕਰੋੜਾਂ ਕਿਸਾਨਾਂ ਅਤੇ 750 ਸ਼ਹੀਦ ਕਿਸਾਨਾਂ ਦਾ ਅਪਮਾਨ ਹੈ। ਭਾਜਪਾ ਜਾਣਬੁੱਝ ਕੇ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜ਼ੀ ਕਰਵਾ ਰਹੀ ਹੈ। ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੇ ਕਿਸਾਨਾਂ ਦੇ ਨਾਲ ਹਨ ਤਾਂ ਉਨ੍ਹਾਂ ਨੂੰ ਆਪਣੀ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸ੍ਰੀ ਕੰਗ ਨੇ ਕਿਹਾ ਕਿ ਕੰਗਨਾ ਰਣੌਤ ਅਕਸਰ ਸਮਾਜ ਨੂੰ ਵੰਡਣ ਅਤੇ ਭਾਈਚਾਰਾ ਖਰਾਬ ਕਰਨ ਵਾਲੇ ਬਿਆਨ ਦਿੰਦੀ ਹੈ, ਉਹ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਦਾ ਮਜ਼ਾਕ ਉਡਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਚੁੱਪ ਹਨ।

Advertisement

ਭਾਜਪਾ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਰਣੌਤ ਨੂੰ ਵਰਤ ਰਹੀ ਹੈ: ਬਾਜਵਾ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਕਾਨੂੰਨਾਂ ਦੀ ਬਹਾਲੀ ਦੀ ਵਕਾਲਤ ਕਰਨ ਲਈ ਬਾਲੀਵੁੱਡ ਅਦਾਕਾਰਾ ਤੇ ਮੰਡੀ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਨੂੰ ਇੱਕ ਮੁੱਖ ਪਾਤਰ ਵਜੋਂ ਵਰਤਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਰਣੌਤ ਦੀ ਵਰਤੋਂ ਕਰ ਰਹੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਨਵੰਬਰ 2021 ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਮਗਰੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਵੀ ਕੇਂਦਰ ਸਰਕਾਰ ਹਾਲੇ ਤੱਕ ਪੂਰੇ ਨਹੀਂ ਕਰ ਸਕੀ ਹੈ।

Advertisement

Advertisement