ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗਨਾ ਨੇ ਫਿਲਮ ਰਾਹੀਂ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ: ਯਾਦੂ

07:04 AM Aug 29, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 28 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਬਣਾਈ ਫ਼ਿਲਮ ‘ਐਮਰਜੈਂਸੀ’ ਵਿਚ ਕਿਸਾਨਾਂ ਖਿਲਾਫ਼ ਵਰਤੀ ਜਾ ਰਹੀ ਭਾਸ਼ਾ ਦੇਸ਼ ਦਾ ਮਾਹੌਲ ਖਰਾਬ ਕਰ ਰਹੀ ਹੈ। ਇਸ ਫ਼ਿਲਮ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਖਿਲਾਫ਼ ਮੰਦੀ ਸ਼ਬਦਾਵਲੀ ਨਾਲ ਕੰਗਨਾ ਦੀ ਘਟੀਆ ਸੋਚ ਦਾ ਪ੍ਰਗਟਾਵਾ ਹੋਇਆ ਹੈ ਜਿਸ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਦੇਸ਼ ਧਰੋਹੀ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਯਾਦੂ ਨੇ ਕਿਹਾ ਕਿ ਪੰਜਾਬ ਤੇ ਦੇਸ਼ ਦੇ ਮਾਹੌਲ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਸਰਕਾਰ ਤੇ ਸੈਂਸਰ ਬੋਰਡ ਨੂੰ ਤੁਰੰਤ ਇਸ ਫਿਲਮ ’ਤੇ ਰੋਕ ਲਾਉਣੀ ਚਾਹੀਦੀ ਹੈ ਕਿਉਂਕਿ ਕੰਗਨਾ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਫਿਲਮ ਦਾ ਪੰਜਾਬ ਹੀ ਨਹੀਂ ਸਗੋਂ ਪੂਰੇ ਭਾਰਤ ਵਿਚ ਬਾਈਕਾਟ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸਿੱਖ ਆਗੂਆਂ ਨੂੰ ਵੀ ਚਾਹੀਦਾ ਹੈ ਕਿ ਉਹ ਕੰਗਨਾ ਦੀ ਇਸ ਘਿਨਾਉਣੀ ਹਰਕਤ ਖਿਲਾਫ਼ ਅਵਾਜ਼ ਉਠਾਉਣ।

Advertisement

Advertisement