ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੇਤਾਜੀ ਨੂੰ ਪਹਿਲਾ ਪ੍ਰਧਾਨ ਮੰਤਰੀ ਦੱਸਣ ’ਤੇ ਘਿਰੀ ਕੰਗਨਾ

07:22 AM Apr 06, 2024 IST

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਉਮੀਦਵਾਰ ਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਵੱਲੋਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਦੱਸੇ ਜਾਣ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਭਾਜਪਾ ਉਮੀਦਵਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ। ਹਾਲਾਂਕਿ ਅਸਾਮ ਦੇ ਮੁੱਖ ਮੰਤਰੀ ਨੇ ਆਪਣੀ ਪਾਰਟੀ ਦੀ ਉਮੀਦਵਾਰ ਦੇ ਬਿਆਨ ਦਾ ਬਚਾਅ ਕੀਤਾ ਹੈ। ਭਾਰਤ ਰਾਸ਼ਟਰੀ ਸਮਿਤੀ (ਬੀਆਰਐੱਸ) ਦੇ ਕਾਰਜਕਾਰੀ ਪ੍ਰਧਾਨ ਕੇਟੀ ਰਾਮਾ ਰਾਓ ਨੇ ਐਕਸ ’ਤੇ ਲਿਖਿਆ, ‘ਉੱਤਰ ਤੋਂ ਭਾਜਪਾ ਦੀ ਇੱਕ ਉਮੀਦਵਾਰ ਸੁਭਾਸ਼ ਚੰਦਰ ਬੋਸ ਨੂੰ ਸਾਡਾ ਪਹਿਲਾ ਪ੍ਰਧਾਨ ਮੰਤਰੀ ਦੱਸ ਰਹੀ ਹੈ ਅਤੇ ਦੱਖਣ ਤੋਂ ਇੱਕ ਭਾਜਪਾ ਆਗੂ ਮਹਾਤਮਾ ਗਾਂਧੀ ਨੂੰ ਸਾਡਾ ਪ੍ਰਧਾਨ ਮੰਤਰੀ ਦੱਸ ਰਿਹਾ ਹੈ। ਇਨ੍ਹਾਂ ਸਾਰੇ ਲੋਕਾਂ ਨੇ ਗਰੈਜੁਏਸ਼ਨ ਕਿੱਥੋਂ ਕੀਤੀ ਹੈ?’ ਕਾਂਗਰਸ ਆਗੂ ਸੁਪ੍ਰਿਆ ਸ੍ਰੀਨੇਤ ਨੇ ਕਿਹਾ, ‘ਉਸ ਨੂੰ ਹਲਕੇ ’ਚ ਨਾ ਲਵੋ। ਉਹ ਭਾਜਪਾ ਦੀ ਸੂਚੀ ਵਿੱਚ ਸਭ ਤੋਂ ਅੱਗੇ ਨਿਕਲ ਜਾਵੇਗੀ।’
ਦੂਜੇ ਪਾਸੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਅੱਜ ਕੰਗਨਾ ਦੇ ਬਿਆਨ ਦਾ ਬਚਾਅ ਕਰਦਿਆਂ ਕਿਹਾ ਕਿ ਨੇਤਾਜੀ ਨੇ ਪੰਡਿਤ ਜਵਾਹਰਲਾਲ ਨਹਿਰੂ ਦੇ ਪ੍ਰਧਾਨ ਮੰਤਰੀ ਬਣਨ ਤੋਂ ਚਾਰ ਸਾਲ ਪਹਿਲਾਂ ਆਜ਼ਾਦ ਹਿੰਦ ਸਰਕਾਰ ਬਣਾਈ ਸੀ ਜਿਸ ਨੂੰ ਨੌਂ ਮੁਲਕਾਂ ਨੇ ਮਾਨਤਾ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਕੰਗਨਾ ਰਣੌਤ ਨੇ ਇੱਕ ਸਵਾਲ ਦੇ ਜਵਾਬ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਦੱਸਿਆ ਸੀ। ਉਸ ਦੀ ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਤੇ ਵਿਰੋਧੀ ਧਿਰ ਕੰਗਨਾ ਨੂੰ ਇਸ ਟਿੱਪਣੀ ਲਈ ਘੇਰ ਰਹੀ ਹੈ। -ਪੀਟੀਆਈ

Advertisement

Advertisement