ਕੰਨੜ ਅਦਾਕਾਰਾ ਸੋਨਾ ਤਸਕਰੀ ਮਾਮਲਾ: ਈਡੀ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ
01:34 PM Mar 13, 2025 IST
Advertisement
ਨਵੀਂ ਦਿੱਲੀ/ਬੰਗਲੂਰੂ, 13 ਮਾਰਚ
Advertisement
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਕਥਿਤ ਸੋਨੇ ਦੀ ਤਸਕਰੀ ਰੈਕੇਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਬੰਗਲੂਰੂ ਅਤੇ ਕੁੱਝ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਕੇਸ ਵਿੱਚ ਡੀਆਰਆਈ ਵੱਲੋਂ ਕਰਨਾਟਕ ਵਿੱਚ ਕੰਨੜ ਅਦਾਕਾਰਾ ਰਾਨਿਆ ਰਾਓ ਨੂੰ ਗ੍ਰਿਫਤਾਰ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਇੱਕ ਐਫਆਈਆਰ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਇੱਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਵਿੱਚ ਬੰਗਲੂਰੂ ਸਮੇਤ ਕਈ ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। -ਪੀਟੀਆਈ
Advertisement
Advertisement