ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਨੂੰਨਗੋ ਤੇ ਸਹਾਇਕ ਗ੍ਰਿਫ਼ਤਾਰ

09:35 AM Aug 14, 2024 IST

ਪੱਤਰ ਪ੍ਰੇਰਕ
ਜੀਂਦ, 13 ਅਗਸਤ
ਇੱਥੇ ਪਟਵਾਰ ਭਵਨ ਵਿੱਚ ਕਰਨਾਲ ਦੀ ਐਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਹਲਕਾ ਕਾਨੂੰਨਗੋ ਅਤੇ ਉਸ ਦੇ ਸਹਾਇਕ ਨੂੰ 16 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੋਹਤਕ ਨਿਵਾਸੀ ਇੱਕ ਵਿਅਕਤੀ ਨੇ ਏਐੱਸਬੀ ਦੇ ਟੋਲ ਫ੍ਰੀ ਨੰਬਰ ਉੱਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੀ ਜ਼ਮੀਨ ਦਾ ਨਕਸ਼ਾ ਦੇਣ ਦੇ ਬਦਲੇ ਵਿੱਚ ਹਲਕਾ ਪਟਵਾਰੀ ਸੱਤਪਾਲ 16 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਪਟਵਾਰੀ ਉਸ ਦੇ ਨਕਸ਼ੇ ਵਿੱਚ ਕੋਈ ਨਾ ਕੋਈ ਕਮੀ ਕੱਢ ਉਸ ਦਾ ਕੰਮ ਲਟਕਾ ਰਿਹਾ ਹੈ। ਸ਼ਿਕਾਇਤ ਦੇ ਅਧਾਰ ’ਤੇ ਕਰਨਾਲ ਦੀ ਟੀਮ ਦੇ ਅਧਿਕਾਰੀ ਦੀਪਕ ਕੁਮਾਰ ਦੀ ਅਗਵਾਈ ਹੇਠ ਛਾਪਾ ਮਾਰ ਕੇ ਹਲਕਾ ਕਾਨੂੰਨਗੋ ਸੱਤਪਾਲ ਅਤੇ ਸਹਾਇਕ ਰਾਕੇਸ਼ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਤੇ ਹੁਣ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement