ਰਿਸ਼ਵਤ ਦੇ ਦੋਸ਼ ਹੇਠ ਕਾਨੂੰਨਗੋ ਕਾਬੂ
10:04 AM Sep 02, 2024 IST
Advertisement
ਪੱਤਰ ਪ੍ਰੇਰਕ
ਜੀਂਦ, 1 ਸਤੰਬਰ
ਸ਼ਿਕਾਇਤ ਦੇ ਅਧਾਰ ’ਤੇ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਇੱਥੇ ਡੀਆਰਡੀਏ ਦੇ ਸਾਹਮਣੇ ਹੁੱਡਾ ਗਰਾਊਂਡ ਮਾਰਕੀਟ ਵਿੱਚ ਮਾਲ ਵਿਭਾਗ ਦੇ ਕਾਨੂੰਨਗੋ ਨੂੰ ਇੰਤਕਾਲ ਦੇ ਇਵਜ਼ ਵਿੱਚ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਅਮਿਤ ਵਾਸੀ ਪਿੰਡ ਏਂਚਰਾ ਕਲਾਂ ਨੇ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੂੰ ਭੇਜੀ ਸ਼ਿਕਾਇਤ ਵਿੱਚ ਦੱਸਿਆ ਕਿ ਪਿੰਡ ਵਿੱਚ ਸਥਿਤ ਜ਼ਮੀਨ ਦਾ ਇੰਤਕਾਲ ਕਰਵਾਉਣ ਲਈ ਕਾਨੂੰਨਗੋ ਰਾਜਵੀਰ ਨੇ ਉਸ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ ਜੋ ਉਸ ਨੇ ਦੇ ਦਿੱਤੀ। ਇਸ ਦੇ ਬਾਵਜੂਦ ਵੀ ਉਹ ਉਸ ਤੋਂ 8 ਹਜ਼ਾਰ ਰੁਪਏ ਹੋਰ ਮੰਗ ਰਿਹਾ ਹੈ। ਅਮਿਤ ਦੀ ਸ਼ਿਕਾਇਤ ਉੱਤੇ ਐਂਟੀ ਕੁਰੱਪਸ਼ਨ ਬਿਊਰੋ ਸੋਨੀਪਤ ਨੇ ਇੰਸਪੈਕਟਰ ਫ਼ਤਹਿ ਸਿੰਘ ਦੀ ਅਗਵਾਈ ਹੇਠ ਟੀਮ ਦਾ ਗਠਨ ਕਰਕੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਏਸੀਬੀ ਦੀ ਟੀਮ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਆਪਣੇ ਨਾਲ ਲੈ ਗਈ।
Advertisement
Advertisement
Advertisement