ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਵੜ ਯਾਤਰਾ: ਯੂਪੀ ਸਰਕਾਰ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ’ਚ ਸੁਣਵਾਈ ਅੱਜ

06:53 AM Jul 22, 2024 IST

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਕਾਂਵੜ ਯਾਤਰਾ ਦੇ ਰੂਟ ਵਿੱਚ ਪੈਂਦੇ ਢਾਬਿਆਂ, ਹੋਟਲਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਨਾਮ ਪ੍ਰਦਰਸ਼ਿਤ ਕੀਤੇ ਜਾਣ ਦੀ ਹਦਾਇਤ ਸਬੰਧੀ ਉੱਤਰ ਪ੍ਰਦੇਸ਼ ਸਰਕਾਰ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ। ‘ਐਸੋਸੀਏਸ਼ਨ ਆਫ਼ ਪ੍ਰੋਟੈਕਸ਼ਨ ਆਫ਼ ਸਿਵਲ ਰਾਈਟਸ’ ਨਾਂ ਦੀ ਗੈਰ ਸਰਕਾਰੀ ਸੰਸਥਾ ਵੱਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ’ਤੇ ਸੁਣਵਾਈ ਜਸਟਿਸ ਰਿਸ਼ੀਕੇਸ਼ ਰਾਏ ਅਤੇ ਐੱਸਵੀਐੱਨ ਭੱਟੀ ਵੱਲੋਂ ਕੀਤੀ ਜਾਵੇਗੀ।
ਸਭ ਤੋਂ ਪਹਿਲਾਂ ਮੁਜ਼ੱਫਰਨਗਰ ਪੁਲੀਸ ਵੱਲੋਂ ਕਾਂਵੜ ਯਾਤਰਾ ਦੇ ਰੂਟ ’ਚ ਪੈਂਦੇ ਸਾਰੇ ਢਾਬਿਆਂ, ਹੋਟਲਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਆਪੋ-ਆਪਣੇ ਨਾਮ ਪ੍ਰਦਰਸ਼ਿਤ ਕਰਨ ਦੀ ਹਦਾਇਤ ਕੀਤੀ ਗਈ ਸੀ। ਬਾਅਦ ਵਿੱਚ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ ਇਨ੍ਹਾਂ ਵਿਵਾਦਤ ਹੁਕਮਾਂ ਨੂੰ ਸੂਬੇ ਭਰ ਵਿੱਚ ਲਾਗੂ ਕਰ ਦਿੱਤਾ ਸੀ। -ਪੀਟੀਆਈ

Advertisement

Advertisement
Advertisement