For the best experience, open
https://m.punjabitribuneonline.com
on your mobile browser.
Advertisement

ਕੇਏਪੀ ਸਿਨਹਾ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

01:39 PM Oct 10, 2024 IST
ਕੇਏਪੀ ਸਿਨਹਾ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਕੇਏਪੀ ਸਿਨਹਾ ਵੀਰਵਾਰ ਨੂੰ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਸਮੇਂ।
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 10 ਅਕਤੂਬਰ
​ ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇਏਪੀ ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।
ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ​ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਮੌਕੇ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।
​ਇਸ ਮੌਕੇ ਕਈ ਸੀਨੀਅਰ ਸਿਵਲ ਅਧਿਕਾਰੀ ਹਾਜ਼ਰ ਸਨ ਜਿਨ੍ਹਾਂ ਵਿੱਚ ਵਿਕਾਸ ਪ੍ਰਤਾਪ, ਅਲੋਕ ਸ਼ੇਖਰ, ਡੀਕੇ ਤਿਵਾੜੀ, ਤੇਜਵੀਰ ਸਿੰਘ, ਜਸਪ੍ਰੀਤ ਤਲਵਾੜ, ਦਿਲੀਪ ਕੁਮਾਰ, ਭਾਵਨਾ ਗਰਗ, ਅਜੋਏ ਸ਼ਰਮਾ, ਗੁਰਕਿਰਤ ਕ੍ਰਿਪਾਲ ਸਿੰਘ, ਵੀਐਨ ਜ਼ਾਦੇ, ਗੁਰਪ੍ਰੀਤ ਕੌਰ ਸਪਰਾ, ਮਾਲਵਿੰਦਰ ਸਿੰਘ ਜੱਗੀ, ਅਭਿਨਵ ਤ੍ਰਿਖਾ, ਰਾਮਵੀਰ, ਸੋਨਾਲੀ ਗਿਰੀ, ਕੇਸ਼ਵ ਹਿੰਗੋਨੀਆ, ਸੁਰਭੀ ਮਲਿਕ, ਹਰਪ੍ਰੀਤ ਸਿੰਘ ਸੂਦਨ, ਜਸਪ੍ਰੀਤ ਸਿੰਘ, ਰਾਹੁਲ, ਬਲਦੀਪ ਕੌਰ, ਨੀਰੂ ਕਤਿਆਲ ਗੁਪਤਾ ਸ਼ਾਮਲ ਸਨ।
​ਆਈਏਐਸ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇਜਵੀਰ ਸਿੰਘ ਸਮੇਤ ਸਮੂਹ ਅਧਿਕਾਰੀਆਂ ਨੇ ਨਵੇਂ ਨਿਯੁਕਤ ਹੋਏ ਮੁੱਖ ਸਕੱਤਰ ਸ੍ਰੀ ਸਿਨਹਾ ਨਾਲ ਵੱਖੋ-ਵੱਖ ਸਮੇਂ ਵਿਭਾਗਾਂ ਵਿੱਚ ਕੰਮ ਕਰਦਿਆਂ ਅਤੇ ਫੀਲਡ ਪੋਸਟਿੰਗ ਦੌਰਾਨ ਹੋਏ ਤਜਰਬੇ ਸਾਂਝੇ ਕੀਤੇ। ​ਉਹ ਪੰਜਾਬ ਵਿੱਚ ਫੀਲਡ ਪੋਸਟਿੰਗ ਦੌਰਾਨ ਬਠਿੰਡਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

Advertisement

Advertisement
Advertisement
Author Image

Balwinder Singh Sipray

View all posts

Advertisement