ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਪੂਰਥਲਾ: ਮਹਿਲਾ ਅਧਿਕਾਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਾਂਭਿਆ ਮੋਰਚਾ

08:44 AM Jul 15, 2023 IST
ਏਡੀਸੀ (ਜ) ਅਮਰਪ੍ਰੀਤ ਕੌਰ ਅਤੇ ਐੱਸਡੀਐੱਮ ਚੰਦਰਾਜਯੋਤੀ ਲੋੜਵੰਦਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਂਦੇ ਹੋਏ।

ਧਿਆਨ ਸਿੰਘ ਭਗਤ
ਕਪੂਰਥਲਾ, 14 ਜੁਲਾਈ
ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਅਤੇ ਰਾਹਤ ਸਮੱਗਰੀ ਦੇ ਵੰਡ ਦੀ ਨਿਗਰਾਨੀ ਦੇ ਨਾਲ-ਨਾਲ ਮਹਿਲਾ ਅਧਿਕਾਰੀਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਪ੍ਰੀਤ ਕੌਰ ਅਤੇ ਐੱਸ ਡੀ ਐੱਮ ਸੁਲਤਾਨਪੁਰ ਲੋਧੀ ਚੰਦਰਾਜਯੋਤੀ ਵੱਲੋਂ ਖੁਦ ਹੜ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਕਰਕੇ ਮਹਿਲਾਵਾਂ ਅਤੇ ਲੜਕੀਆਂ ਨੂੰ ਦਰਪੇਸ਼ ਮੁਸ਼ਕਲਾਂ ਜਾਣ ਕੇ ਉਨ੍ਹਾਂ ਦੇ ਹੱਲ ਲਈ ਵੱਖ-ਵੱਖ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਔਰਤਾਂ ਵੱਲੋਂ ਸੈਨੇਟਰੀ ਪੈਡ, ਸੁੱਕਾ ਦੁੱਧ ਅਤੇ ਦਾਲਾਂ ਆਦਿ ਮੁਹੱਈਆ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਤਹਿਸੀਲਦਾਰ ਗੁਰਲੀਨ ਕੌਰ ਵੀ ਨਾਲ ਸਨ।

Advertisement

Advertisement
Tags :
ਅਧਿਕਾਰੀਆਂਸਾਂਭਿਆਹੜ੍ਹਕਪੂਰਥਲਾਖੇਤਰਾਂਪ੍ਰਭਾਵਿਤਮਹਿਲਾਮੋਰਚਾ