ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਮਜੀਤ ਅਨਮੋਲ ਵੱਲੋਂ ਵੋਟਰਾਂ ਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

08:52 AM Jun 01, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 31 ਮਈ
ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੇ ਹਲਕੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਪਣੀ ਵੋਟ ਦੀ ਸੁਚੱਜੀ ਵਰਤੋਂ ਕਰਨ ਅਤੇ ਹਰ ਹਾਲ ਵੋਟ ਪਾ ਕੇ ਆਉਣ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੋਟਾਂ ਵਾਲਾ ਦਿਨ ਕਿਸੇ ਉਤਸਵ ਤੋਂ ਘੱਟ ਨਹੀਂ ਹੁੰਦਾ। ਉਨ੍ਹਾਂ ਅਪੀਲ ਕੀਤੀ ਕਿ ਵੋਟਾਂ ਵਾਲੇ ਦਿਨ ਲੋਕ ਕਿਸੇ ਵੀ ਸਿਆਸੀ ਸਾਂਝੇ ਵਿੱਚ ਆ ਕੇ ਆਪਸੀ ਪ੍ਰੇਮ ਪਿਆਰ ਅਤੇ ਸਮਾਜਿਕ ਭਾਈਚਾਰਕ ਸਾਂਝ ਨੂੰ ਕੋਈ ਆਂਚ ਨਾ ਆਉਣ ਦੇਣ। ਇਹੋ ਕਦਮ ਜਿੱਥੇ ਗੁਰੂਆਂ ਪੀਰਾਂ ਵੱਲੋਂ ਦਿੱਤੇ ਸਰਬ ਸਾਂਝੀ ਵਾਲਤਾ ਤੇ ਸੰਦੇਸ਼ ਪ੍ਰਤੀ ਸੱਚੀ ਸ਼ਰਧਾ ਹੋਵੇਗੀ ਉੱਥੇ ਵੋਟ ਦੇ ਅਧਿਕਾਰ ਲਈ ਆਜ਼ਾਦੀ ਦੀ ਜੰਗ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸਾਡੇ ਮਹਾਨ ਸੂਰਬੀਰ ਸਹੀਦਾਂ ਪ੍ਰਤੀ ਸੱਚੀ ਸ਼ਰਧਾਂਜਲੀ ਵੀ ਹੋਵੇਗੀ। ਅਣਗਿਣਤ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਆਜ਼ਾਦੀ ਉਪਰੰਤ ਬਾਬਾ ਸਾਹਿਬ ਡਾ. ਭੀਮ ਰਾਓ ਕਮੇਟੀ ਵੱਲੋਂ ਲਿਖੇ ਭਾਰਤੀ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਬਰਾਬਰ ਹੱਕ ਦਿੱਤਾ ਹੈ। ਇਸ ਲਈ ਸਾਡਾ ਫਰਜ਼ ਹੈ ਕਿ ਅਸੀਂ ਵੋਟ ਦੇ ਅਧਿਕਾਰ ਦੀ ਸੋਚ ਸਮਝ ਕੇ ਸੁਚੱਜੀ ਵਰਤੋਂ ਕਰੀਏ ਅਤੇ ਆਪਣੀ ਪਸੰਦ ਦਾ ਨੁਮਾਇੰਦਾ ਪਾਰਲੀਮੈਂਟ ਵਿੱਚ ਭੇਜੀਏ।

Advertisement

Advertisement
Advertisement