For the best experience, open
https://m.punjabitribuneonline.com
on your mobile browser.
Advertisement

ਕਰਮਜੀਤ ਅਨਮੋਲ ਨੇ ਫ਼ਿਲਮੀ ਅਦਾਕਾਰਾਂ ਨਾਲ ਰੋਡ ਸ਼ੋਅ ਕੀਤਾ

07:22 AM May 31, 2024 IST
ਕਰਮਜੀਤ ਅਨਮੋਲ ਨੇ ਫ਼ਿਲਮੀ ਅਦਾਕਾਰਾਂ ਨਾਲ ਰੋਡ ਸ਼ੋਅ ਕੀਤਾ
ਫ਼ਿਲਮੀ ਅਦਾਕਾਰਾਂ ਨਾਲ ਪ੍ਰਚਾਰ ਕਰਦੇ ਹੋਏ ‘ਆਪ’ ਉਮੀਦਵਾਰ ਕਰਮਜੀਤ ਅਨਮੋਲ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 30 ਮਈ
ਸੂਬੇ ਵਿੱਚ ਗਰਮੀ ਦੇ ਬਾਵਜਦੂ ਲੋਕ ਸਭਾ ਚੋਣਾਂ ਲਈ ਪਿੜ ਵਿਚ ਉੱਤਰੇ ਉਮੀਦਵਾਰਾਂ ਤੇ ਹੋਰ ਸਿਆਸੀ ਦਿੱਗਜ਼ਾਂ ਨੇ ਸੂਬੇ ਵਿਚ ਚੋਣ ਪ੍ਰਚਾਰ ਦੇ ਆਖਰੀ ਦਿਨ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਪੰਜਾਬ ਵਿੱਚ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ ਇਸ ਲਈ ਤਮਾਮ ਸਿਆਸੀ ਧਿਰਾਂ ਨੇ ਲੋਕਾਂ ਦੇ ਦਿਲਾਂ ਨੂੰ ਛੂਹਣ ਲਈ ਆਪਣੀ ਪੂਰੀ ਵਾਹ ਲਾ ਕੇ ਚੋਣ ਪ੍ਰਚਾਰ ਕੀਤਾ। ਸੂਬੇ ਵਿਚ 1 ਜੂਨ ਨੂੰ ਵੋਟਿੰਗ ਦਾ ਦਿਨ ਹਰ ਪਾਰਟੀ ਲਈ ਨਿਰਣਾਇਕ ਹੋਵੇਗਾ ਅਤੇ ਹਰ ਵੋਟ ਦਾ ਮੁੱਲ ਉਨ੍ਹਾਂ ਦੇ ਭਵਿੱਖ ਨੂੰ ਤੈਅ ਕਰੇਗਾ। ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੇ ਫ਼ਿਲਮੀ ਸਿਤਾਰੇ ਸਾਥੀ ਨਿੰਜਾ, ਜੱਸੀ ਗਿੱਲ ਤੇ ਅੰਮ੍ਰਿਤ ਮਾਨ ਨਾਲ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੇ ਬਾਘਾਪੁਰਾਣਾ ਵਿਚ ਰੋਡ ਸ਼ੋਅ ਕਰਕੇ ਲੋਕਾਂ ਦਾ ਦਿੱਲ ਜਿੱਤਣ ਲਈ ਪੂਰੀ ਵਾਹ ਲਾਈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਬਚਾਉਣ, ਸਮਾਜ ਨੂੰ ਅਲਾਮਤਾਂ ਤੋਂ ਛੁਟਕਾਰਾ ਦਿਵਾਉਣ ਅਤੇ ਫਿਰਕਾਪ੍ਰਸਤ ਸੋਚ ਵਾਲੀ ਕੇਂਦਰ ਸਰਕਾਰ ਨੂੰ ਬਦਲਣ ਲਈ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਆਖਿਆ ਕਿ 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ।

Advertisement

ਵਿਧਾਇਕ ਨੇ ਅਨਮੋਲ ਲਈ ਵੋਟਾਂ ਮੰਗੀਆਂ

ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਵਿਧਾਇਕ ਬਲਕਾਰ ਸਿੰਘ ਨੇ ਆਪਣੇ ਸਮਰਥਕਾਂ ਦੇ ਕਾਫਲੇ ਨਾਲ ਸਥਾਨਕ ਸ਼ਹਿਰ ਵਿੱਚ ਦੁਕਾਨਾਂ ‘ਤੇ ਜਾ ਕੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਅਸੀਂ ਜਾਤ-ਪਾਤ ਤੇ ਧਰਮ ਦੇ ਨਾਂ ‘ਤੇ ਵੋਟਾਂ ਨਹੀਂ ਮੰਗਦੇ ਬਲਕਿ ਆਪਣੀ ਸਰਕਾਰ ਦੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਾਮ ’ਤੇ ਵੋਟਾਂ ਮੰਗ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸੂਬੇ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਮੌਕੇ ਬਹਾਦਰ ਸਿੰਘ ਬਰਾੜ, ਰਾਜਵਿੰਦਰ ਭਗਤਾ, ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਬਰਾੜ, ਵਿਜੇ ਕੁਮਾਰ ਪੱਪੂ, ਕ੍ਰਿਸ਼ਨ ਭੋਲਾ, ਸੂਬੇਦਾਰ ਦਲਜੀਤ ਸਿੰਘ, ਰਾਕੇਸ਼ ਅਰੋੜਾ ਆਦਿ ਹਾਜ਼ਰ ਸਨ।

Advertisement
Author Image

joginder kumar

View all posts

Advertisement
Advertisement
×