For the best experience, open
https://m.punjabitribuneonline.com
on your mobile browser.
Advertisement

ਕਰਮਜੀਤ ਅਨਮੋਲ ਨੇ ਜਜ਼ਬਾਤੀ ਭਾਸ਼ਣਾਂ ਰਾਹੀਂ ਭਖਾਈ ਚੋਣ ਮੁਹਿੰਮ

07:54 AM Mar 28, 2024 IST
ਕਰਮਜੀਤ ਅਨਮੋਲ ਨੇ ਜਜ਼ਬਾਤੀ ਭਾਸ਼ਣਾਂ ਰਾਹੀਂ ਭਖਾਈ ਚੋਣ ਮੁਹਿੰਮ
ਮੋਗਾ ਵਿਖੇ ਚੋਣ ਜਲਸੇ ਦੌਰਾਨ ਕਰਮਜੀਤ ਅਨਮੋਲ ਦਾ ਸਵਾਗਤ ਕਰਦੇ ਲੋਕ
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 27 ਮਾਰਚ
ਲੋਕ ਸਭਾ ਹਲਕਾ ਫਰੀਦਕੋਟ ਤੋਂ ‘ਆਪ’ ਉਮੀਦਵਾਰ ਅਦਾਕਾਰ ਕਰਮਜੀਤ ਅਨਮੋਲ ਜਜ਼ਬਾਤੀ ਭਾਸ਼ਣਾਂ ਨਾਲ ਚੋਣ ਪ੍ਰਚਾਰ ਵਿਚ ਤੇਜ਼ੀ ਲਿਆ ਰਹੇ ਹਨ। ਕਰਮਜੀਤ ਅਨਮੋਲ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਧੀਨ ਕਰੀਬ ਇੱਕ ਦਰਜਨ ਪਿੰਡਾਂ ਮਹਿਰੋਂ, ਬਹੋਨਾ, ਬੁੱਘੀਪੁਰਾ, ਮਹਿਣਾ, ਦੁਸਾਂਝ, ਤਲਵੰਡੀ ਭੰਗੇਰੀਆਂ ਅਤੇ ਤਤਾਰੀਏਵਾਲਾ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਨ੍ਹਾਂ ਨਾਲ ਹਲਕਾ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਤੇ ਹੋਰ ਪਾਰਟੀ ਆਗੂ ਵੀ ਮੌਜੂਦ ਰਹੇ। ਉਨ੍ਹਾਂ ਮੁਹੰਮਦ ਸਦੀਕ ਦਾ ਨਾਮ ਨਾ ਲਏ ਬਗੈਰ ਆਖਿਆ ਕਿ ਜੇਕਰ ਉਹ ਸੰਸਦ ਮੈਂਬਰ ਗਏ ਤਾਂ ਉਹ ਨਾ ਸੰਸਦ ਵਿਚ ਸੌਂਣਗੇ ਅਤੇ ਨਾ ਹੀ ਕਿਸੇ ਨੂੰ ਸੌਂਣ ਦੇਣਗੇ। ਉਨ੍ਹਾਂ ਅੱਜ ਮੁੜ ਦੁਹਰਾਇਆ ਕਿ ਉਹ ਅਦਾਕਾਰੀ ਨਹੀਂ ਛੱਡਣਗੇ ਕਿਉਂਕਿ ਉਹ ਗਰੀਬੀ ਹੰਢਾ ਕੇ ਕਲਾਕਾਰ ਤੇ ਅਦਾਕਾਰ ਬਣੇ ਹਨ ਅਤੇ ਹੁਣ ਉਹ ਸਿਆਸਤ ਵਿਚ ਨਾਮ ਖੱਟਣ ਲਈ ਨਹੀਂ ਸਗੋਂ ਲੋਕ ਸੇਵਾ ਲਈ ਆਏ ਹਨ। ਉਨ੍ਹਾਂ ਦਾ ਨਾਮ ਪਹਿਲਾਂ ਹੀ ਬਤੌਰ ਅਦਾਕਾਰ ਲੋਕਾਂ ਦੀ ਜ਼ੁਬਾਨ ਉੱਤੇ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਰਟੀ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਬਾਬਾ ਸੇਖ ਫਰੀਦ ਦੀ ਧਰਤੀ ਤੋਂ ਉਸ ਨੂੰ ਇਹ ਟਿਕਟ ਦਿੱਤੀ ਹੈ। ਆਉਣ ਵਾਲੇ ਸਮੇਂ ’ਚ ਜਿੱਤ ਹਾਸਲ ਕਰਕੇ ਹਲਕੇ ਵਿਚ ਵਿਕਾਸ ਕਾਰਜ ਕਰਵਾਉਗੇ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਜਿੱਥੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਦਾਕਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਭਾਰੀ ਜੇਤੂ ਫਤਵਾ ਦੇਣਗੇ।

Advertisement

‘ਚੋਣਾਂ ਦੇਸ਼ ਦਾ ਸੰਵਿਧਾਨ ਬਚਾਉਣ ਦੀ ਲੜਾਈ’

ਫਰੀਦਕੋਟ (ਜਸਵੰਤ ਜੱਸ): ਫਰੀਦਕੋਟ ਲੋਕ ਸਭਾ ਹਲਕੇ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਫਰੀਦਕੋਟ ਹਲਕੇ ਦੇ ਵਿਧਾਇਕਾਂ ਨਾਲ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ’ਤੇ ਲੜੀਆਂ ਜਾ ਰਹੀਆਂ ਹਨ। ਫਰੀਦਕੋਟ ਵਿਧਾਨ ਸਭਾ ਹਲਕੇ ਦੇ ਪਿੰਡ ਸੁੱਖਣਵਾਲਾ, ਨਵਾਂ ਕਿਲਾ ਅਤੇ ਸਾਦਿਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਦੇਸ਼ ਦੇ ਮੌਜੂਦਾ ਹਾਲਾਤ ਵਿੱਚ ਵੋਟਰ ਦੀ ਜ਼ਿੰਮੇਵਾਰੀ ਬੇਹੱਦ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਵਿੱਚ ਐਮਰਜੈਂਸੀ ਐਲਾਨੀ ਹੋਈ ਹੈ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਕੇ ਪਾਰਟੀਆਂ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰ ਦੀ ਥਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਡਰਾਉਣ ਧਮਕਾਉਣ ਅਤੇ ਖਰੀਦਣ ਵਿੱਚ ਲੱਗੀ ਹੋਈ ਹੈ ਅਤੇ ਇਸ ਦਾ ਜਵਾਬ ਭਾਜਪਾ ਨੂੰ ਲੋਕ ਸਭਾ ਚੋਣਾਂ ਦੌਰਾਨ ਦਿੱਤਾ ਜਾਵੇਗਾ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਵਿਧਾਇਕ ਨੇ ਭਾਜਪਾ ਆਗੂਆਂ ਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਦਾ ਲੋਕਤੰਤਰ ਵਿੱਚ ਕੋਈ ਭਰੋਸਾ ਨਹੀਂ ਹੈ।

Advertisement
Author Image

sukhwinder singh

View all posts

Advertisement
Advertisement
×