ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਰੀਦਕੋਟ ਵਿੱਚ ਕਰਮਜੀਤ ਅਨਮੋਲ ਦੇ ਬਾਈਕਾਟ ਦੇ ਬੋਰਡ ਲੱਗੇ

08:51 AM May 27, 2024 IST
‘ਆਪ’ ਵਿੱਚ ਸ਼ਾਮਲ ਹੋਣ ਵਾਲੇ ਵਪਾਰੀ ਦੇ ਵਿਰੋਧ ਲਈ ਇਕੱਠੇ ਹੋਏ ਕਲੋਨੀ ਵਾਸੀ।

ਜਸਵੰਤ ਜੱਸ
ਫਰੀਦਕੋਟ, 26 ਮਈ
ਇੱਥੇ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੀਆਂ ਅੱਜ ਸ਼ਾਮ ਅਚਾਨਕ ਮੁਸ਼ਕਲਾਂ ਵਧ ਗਈਆਂ। ਇੱਥੇ ਫਰੀਦਕੋਟ-ਕੋਟਕਪੂਰਾ ਰੋਡ ’ਤੇ ਸਥਿਤ ਫਰੀਦ ਐਨਕਲੇਵ ਵਾਸੀਆਂ ਨੇ ਉਸ ਦਾ ਮੁਕੰਮਲ ਬਾਈਕਾਟ ਕਰਨ ਲਈ ਕਲੋਨੀ ਦੇ ਬਾਹਰ ਬੈਨਰ ਅਤੇ ਬੋਰਡ ਲਗਾ ਦਿੱਤੇ ਹਨ। ਸੂਚਨਾ ਅਨੁਸਾਰ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੇ ਫਰੀਦਕੋਟ ਦੇ ਇੱਕ ਵਪਾਰੀ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਸੀ। ਇਸ ਵਪਾਰੀ ’ਤੇ ਕਥਿਤ ਤੌਰ ਉੱਤੇ ਫਰੀਦ ਐਨਕਲੇਵ ਦੇ ਸਕੂਲ ਨੂੰ ਕਲੱਬ ਵਿੱਚ ਬਦਲਣਾ, ਪਾਰਕ ਅਤੇ ਪਾਰਕਿੰਗ ਦੀ ਕਰੋੜਾਂ ਰੁਪਏ ਦੀ ਜਾਇਦਾਦ ਉੱਤੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਹਨ। ਕਲੋਨੀ ਵਾਸੀ ਨਿਰਮਲ ਸਿੰਘ ਚਹਿਲ, ਕੁਲਜਿੰਦਰ ਸਿੰਘ, ਗੁਰਸ਼ਿੰਦਰ ਸਿੰਘ, ਗੁਰਦੀਪ ਅਰੋੜਾ, ਪਰਮਜੀਤ ਸਿੰਘ ਗੁਰਟੇਕ ਸਿੰਘ, ਜੀਤ ਸਿੰਘ, ਸੁਖਜੀਤ ਸਿੰਘ, ਇਕਬਾਲ ਸਿੰਘ, ਉਪਦੇਸ਼ ਸਿੰਘ, ਜਗਰੂਪ ਸਿੰਘ, ਸੁਸ਼ੀਲ ਕੌਸ਼ਲ ਨੇ ਦੱਸਿਆ ਕਿ ਗਰੀਨ ਟ੍ਰਿਬਿਊਨਲ ਅਤੇ ਪੁੱਡਾ ਬਾਕਾਇਦਾ ਤੌਰ ’ਤੇ ਇਹ ਨਾਜਾਇਜ਼ ਕਬਜ਼ਾ ਛੁਡਾਉਣ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਚੁੱਕੇ ਹਨ।
ਕਲੋਨੀ ਵਾਸੀਆਂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਕਬਜ਼ਾ ਛਡਾਉਣ ਵਾਲੀ ਸਖਤੀ ਤੋਂ ਬਚਣ ਲਈ ਇਹ ਕਾਰੋਬਾਰੀ ‘ਆਪ’ ਵਿੱਚ ਸ਼ਾਮਲ ਹੋਇਆ ਹੈ। ਪਹਿਲਾਂ ਇਹ ਕਾਂਗਰਸ ਵਿੱਚ ਸੀ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਲੋਨੀ ਵਾਸੀਆਂ ਨੇ ਇਹ ਮਾਮਲਾ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਸੀ ਅਤੇ ਉਹ ਖੁਦ ਇਸ ਮਾਮਲੇ ਵਿੱਚ ਕਲੋਨੀ ਵਾਸੀਆਂ ਨੂੰ ਮਿਲੇ ਸਨ। ਉਨ੍ਹਾਂ ਕਿਹਾ ਕਿ ਵਪਾਰੀ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਉਸ ਦੇ ਨਾਜਾਇਜ਼ ਕਬਜ਼ੇ ਕਿਸੇ ਵੀ ਤਰ੍ਹਾਂ ਸੁਰੱਖਿਅਤ ਨਹੀਂ ਰਹਿਣਗੇ। ਉਨ੍ਹਾਂ ਇਸ ਮਾਮਲੇ ਦੇ ਤੁਰੰਤ ਹੱਲ ਦਾ ਭਰੋਸਾ ਵੀ ਦਿੱਤਾ।

Advertisement

Advertisement
Advertisement