ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਾਟੇ ਚੈਂਪੀਅਨਸ਼ਿਪ: ਪਵਨੀਤ ਨੇ ਸੋਨੇ ਦਾ ਤਗ਼ਮਾ ਜਿੱਤਿਆ

07:34 AM Jul 05, 2024 IST
ਪਵਨੀਤ ਕੌਰ ਦਾ ਸਵਾਗਤ ਕਰਦੇ ਹੋਏ ਪ੍ਰਿੰਸੀਪਲ ਸੁਰਜੀਤ ਕੌਰ ਬਾਜਵਾ ਤੇ ਪ੍ਰਬੰਧਕ। -ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 4 ਜੁਲਾਈ
ਮਲੇਸ਼ੀਆ ਵਿੱਚ ਕਰਵਾਈ 23ਵੀਂ ਕੌਮਾਂਤਰੀ ਓਪਨ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਖਿਡਾਰਨ ਪਵਨੀਤ ਕੌਰ ਨੇ ਸੋਨ ਤਗਮਾ ਜਿੱਤ ਕੇ ਵਿਦੇਸ਼ੀ ਧਰਤੀ ’ਤੇ ਭਾਰਤ ਦਾ ਝੰਡਾ ਲਹਿਰਾਇਆ। ਗਿਆਰਵੀਂ ਜਮਾਤ ਦੀ ਵਿਦਿਆਰਥਣ ਪਵਨੀਤ ਕੌਰ ਨੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਪ੍ਰੇਰਣਾ ਸਦਕਾ ਇਸ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਨੁਮਾਇੰਦਗੀ ਕੀਤੀ। ਪ੍ਰਿੰਸੀਪਲ ਡਾ. ਬਾਜਵਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਵੱਖ ਵੱਖ ਦੇਸ਼ਾਂ ਦੇ ਸੈਂਕੜੇ ਖਿਡਾਰੀਆਂ ਨੇ ਹਿੱਸਾ ਲਿਆ। ਪਵਨੀਤ ਕੌਰ ਨੇ ਸੋਨੇ ਤਗਮਾ ਜਿੱਤ ਕੇ ਜਿਥੇ ਆਪਣੀ ਕਾਬਲੀਅਤ ਬਾਖੁੂਬੀ ਪ੍ਰਦਰਸ਼ਨ ਕੀਤਾ ਹੈ। ਪਵਨੀਤ ਹੁਣ ਇੰਗਲੈਂਡ ਵਿੱਚ ਹੋਣ ਵਾਲੀ ਕੌਮਾਂਤਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਹਿੱਸਾ ਲਵੇਗੀ। ਸਕੂਲ ਪੁੱਜਣ ’ਤੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ ਤੇ ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ ਆਦਿ ਨੇ ਪਵਨੀਤ ਕੌਰ ਦਾ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ।

Advertisement

Advertisement
Advertisement