For the best experience, open
https://m.punjabitribuneonline.com
on your mobile browser.
Advertisement

ਕਰਾਟੇ ਮੁਕਾਬਲੇ: ਏਐੱਸ ਸਕੂਲ ਨੇ ਸੋਨ ਤਗ਼ਮੇ ਜਿੱਤੇ

10:53 AM Sep 25, 2024 IST
ਕਰਾਟੇ ਮੁਕਾਬਲੇ  ਏਐੱਸ ਸਕੂਲ ਨੇ ਸੋਨ ਤਗ਼ਮੇ ਜਿੱਤੇ
ਜੇਤੂ ਖਿਡਾਰੀਆਂ ਨੂੰ ਸਨਮਾਨਦੇ ਹੋਏ ਸਕੂਲ ਪ੍ਰਬੰਧਕ।-ਫੋਟੋ: ਓਬਰਾਏ
Advertisement

ਖੰਨਾ:

Advertisement

ਇੱਥੋਂ ਦੇ ਏ ਐੱਸ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਠਾਨਕੋਟ ਵਿੱਚ 68ਵੇਂ ਪੰਜਾਬ ਸਕੂਲ ਕਰਾਟੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਅੰਡਰ-19 ਵਰਗ ਦੇ ਮੁਕਾਬਲੇ ਵਿੱਚ ਵਿਦਿਆਰਥਣ ਆਂਚਲ ਅਤੇ ਉਮੇਸ਼ ਨੇ ਗੋਲਡ ਮੈਡਲ ਹਾਸਲ ਕੀਤਾ। ਉਨ੍ਹਾਂ ਅੱਜ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਰ ਮੋਹਿਤ ਗੋਇਲ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਰਾਜੇਸ਼ ਡਾਲੀ, ਜਤਿੰਦਰ ਦੇਵਗਨ, ਅਰਜੁਨ ਦਾਸ, ਸੁਰਿੰਦਰ ਵਾਲੀਆ, ਗੁਰਬਚਨ ਸਿੰਘ ਤੇ ਭੁਪਿੰਦਰ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement