ਸਕੂਲ ਵਿੱਚ ਕਾਰਗਿਲ ਵਿਜੈ ਦਿਵਸ ਮਨਾਇਆ
ਪੱਤਰ ਪ੍ਰੇਰਕ
ਪਾਇਲ, 27 ਜੁਲਾਈ
ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿੱਚ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਇਸ ਦੌਰਾਨ ਪ੍ਰੋਫੈਸਰ ਗੁਰਮੁਖ ਸਿੰਘ ਗੋਮੀ ਨੇ ਬੱਚਿਆਂ ਨੂੰ ਕਾਰਗਿਲ ਜੰਗ ਬਾਰੇ ਜਾਣਕਾਰੀ ਦਿੱਤੀ। ਇਸ ਮਗਰੋਂ 8ਵੀਂ ਤੋਂ 11ਵੀਂ ਜਮਾਤ ਦੇ ਬੱਚਿਆਂ ਨੇ ਭਾਸ਼ਣ, ਦੇਸ਼ ਭਗਤੀ ਦੇ ਗੀਤ, ਕਵਿਤਾ, ਨਾਚ ਅਤੇ ਕੋਰਿਓਗ੍ਰਾਫੀ ਪੇਸ਼ ਕੀਤੀ। ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚੇ ਵੱਖ-ਵੱਖ ਆਜ਼ਾਦੀ ਘੁਲਾਟੀਏ ਜਿਵੇਂ ਕਿ ਸ਼ਹੀਦ ਭਗਤ ਸਿੰਘ, ਝਾਂਸੀ ਦੀ ਰਾਣੀ, ਭਾਰਤ ਮਾਤਾ, ਫੌਜੀ ਜਵਾਨਾਂ ਦੇ ਸਜੇ ਪਹਿਰਾਵੇ ’ਚ ਖਿੱਚ ਦਾ ਕੇਂਦਰ ਬਣੇ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਨਵੀਨ ਬਾਂਸਲ ਨੇ ਬੱਚਿਆਂ ਨੂੰ ਕਾਰਗਿਲ ਵਿਜੈ ਦਿਵਸ ਦੀ ਸੰਖੇਪ ਜਾਣਕਾਰੀ ਦਿੱਤੀ।
ਆਰੀਆ ਕਾਲਜ ਵਿੱਚ ਸਮਾਗਮ ਕਰਵਾਇਆ
ਲੁਧਿਆਣਾ: ਐੱਨਸੀਸੀ ਯੂਨਿਟ ਨੰਬਰ 4 ਪੀ.ਬੀ. ਏਅਰ ਸਕੁਐਡਰਨ ਨੇ ਆਰੀਆ ਕਾਲਜ ਵਿੱਚ ਕਾਰਗਿਲ ਵਿਜੇ ਦਿਵਸ ਮਨਾਇਆ। ਇਸ ਮੌਕੇ ਆਰੀਆ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਡਾ. ਐੱਸ.ਐੱਮ. ਸ਼ਰਮਾ ਨੇ ਕਿਹਾ ਕਿ ਸਾਨੂੰ ਬਹਾਦਰ ਸੈਨਿਕਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਸੁਖਸ਼ਮ ਆਹਲੂਵਾਲੀਆ ਨੇ ਕੈਡੇਟਾਂ ਨੂੰ ਕਾਰਗਿਲ ਵਿਜੇ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ 26 ਜੁਲਾਈ ਦਾ ਇਤਿਹਾਸਕ ਦਿਨ ਭਾਰਤੀ ਫ਼ੌਜ ਦੀ ਅਦੁੱਤੀ ਬਹਾਦਰੀ, ਦੇਸ਼ ਪ੍ਰਤੀ ਸੱਚੀ ਵਫ਼ਾਦਾਰੀ ਅਤੇ ਬਹਾਦਰੀ ਦਾ ਪ੍ਰਤੀਕ ਹੈ। -ਖੇਤਰੀ ਪ੍ਰਤੀਨਿਧ