ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰਗਿਲ ਵਿਜੈ ਦਿਵਸ: ਫੌਜੀ ਜਵਾਨਾਂ ਦੇ ਜਜ਼ਬੇ ਨੂੰ ਸਲਾਮ

07:09 AM Jul 27, 2024 IST
ਜਲੰਧਰ ’ਚ ਜੰਗੀ ਯਾਦਗਾਰ ’ਤੇ ਸ਼ਰਧਾਂਜਲੀ ਭੇਟ ਕਰਦਾ ਹੋਇਆ ਅਧਿਕਾਰੀ। -ਫੋਟੋ: ਪੰਜਾਬੀ ਟਿ੍ਰਬਿਊਨ

ਪੱਤਰ ਪ੍ਰੇਰਕ
ਜਲੰਧਰ, 26 ਜੁਲਾਈ
ਲਾਇਲਪੁਰ ਖ਼ਾਲਸਾ ਕਾਲਜ ਦੇ ਐੱਨਸੀਸੀ ਕੈਡਿਟਾਂ ਨੇ 25ਵੇਂ ਕਾਰਗਿਲ ਵਿਜੈ ਦਿਵਸ ਮੌਕੇ ਭਾਰਤੀ ਸੈਨਾਵਾਂ ਦੇ ਸ਼ਹੀਦਾਂ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੱਤੀ ਤੇ ਫੌਜ ਦੇ ਜਜਬੇ ਨੂੰ ਸਲਾਮ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕੈਡਿਟਾਂ ਤੇ ਬਾਕੀ ਵਿਦਿਆਰਥੀਆਂ ਨੂੰ ਇਹ ਸੁਨੇਹਾ ਦਿੱਤਾ ਕਿ ਦੇਸ਼ ਦੀ ਮਿੱਟੀ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕਾਰਗਿਲ ਜਿੱਤ ਦੇ 25 ਸਾਲ ਪੂਰੇ ਹੋਏ ਹਨ ਅਤੇ ਇਸ ਜੰਗ 545 ਸੈਨਿਕਾਂ ਨੇ ਦੇਸ਼ ਦੀ ਸੁਰੱਖਿਆ ਵਾਸਤੇ ਸਰਵੋਤਮ ਬਲੀਦਾਨ ਦਿੱਤਾ ਤੇ 1536 ਸੈਨਿਕ ਜ਼ਖ਼ਮੀ ਹੋਏ। ਵਾਰ ਮੈਮੋਰੀਅਲ ਜਲੰਧਰ ਵਿੱਚ ਸਮਾਗਮ ਮੌਕੇ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਨੇ ਕਾਰਗਿਲ ਜੰਗ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਦਫ਼ਤਰੀ ਸਟਾਫ਼ ਤੋਂ ਇਲਾਵਾ 2 ਪੰਜਾਬ ਬਟਾਲੀਅਨ, ਐੱਨਸੀਸੀ ਕੈਡਿਟਾਂ ਅਤੇ ਸਾਬਕਾ ਸੈਨਿਕਾਂ ਨੇ ਦੇਸ਼ ਲਈ ਜਾਨ ਵਾਰਨ ਵਾਲੇ ਸ਼ਹੀਦ ਜਵਾਨਾਂ ਨੂੰ ਸਰਧਾਂਜਲੀਆਂ ਭੇਟ ਕੀਤੀਆਂ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਭਾਰਤ ਵਿਕਾਸ ਪਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਬਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਅਰੋੜਾ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ’ਤੇ ਦਿਨ-ਰਾਤ ਡਟੇ ਵੀਰ ਸੈਨਿਕਾਂ ਦੀ ਬਦੌਲਤ ਹੀ ਅਸੀਂ ਦੇਸ਼ ਅੰਦਰ ਸੁਰੱਖਿਅਤ ਵਾਤਾਵਰਨ ਵਿੱਚ ਰਹਿ ਰਹੇ ਹਾਂ। ਉਨ੍ਹਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਦੋ ਮਿੰਟ ਦਾ ਮੌਨ ਧਾਰ ਕੇ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਦੌਰਾਨ ਅਲਾਇੰਸ ਕਲੱਬ ਹੁਸ਼ਿਆਰਪੁਰ ਗਰੇਟਰ ਵਲੋਂ ਕਾਰਗਿਲ ਵਿਜੈ ਦਿਵਸ ਮੌਕੇ ’ਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਡਿਸਟ੍ਰਿਕ-119 ਦੇ ਜ਼ਿਲ੍ਹਾ ਗਵਰਨਰ ਰਮੇਸ਼ ਕੁਮਾਰ ਦੀ ਦੇਖਰੇਖ ਹੇਠ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 12 ਵਿਅਕਤੀਆਂ ਨੇ ਖੂਨ ਦਾਨ ਕੀਤਾ। ਇਸ ਮੌਕੇ ਸਾਰੇ ਖੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement