ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੀਮਪੁਰੀ ਮੁੜ ਬਸਪਾ ਦੇ ਸੂਬਾ ਪ੍ਰਧਾਨ ਬਣੇ

06:51 AM Nov 06, 2024 IST

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਬਸਪਾ ਨੇ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਾਰਨ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ’ਚੋਂ ਕੱਢ ਕੇ ਉਨ੍ਹਾਂ ਦੀ ਥਾਂ ਅਵਤਾਰ ਸਿੰਘ ਕਰੀਮਪੁਰੀ ਨੂੰ ਮੁੜ ਸੂਬਾ ਪ੍ਰਧਾਨ ਬਣਾਇਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਅਨੁਸਾਰ ਬੀਤੇ ਦਿਨੀਂ ਹੋਈ ਪਾਰਟੀ ਮੀਟਿੰਗ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਜਨਤਕ ਤੌਰ ’ਤੇ ਮੁੱਦਾ ਉਠਾਇਆ ਸੀ ਕਿ ਪਾਰਟੀ ਮਾਮਲਿਆਂ ਦੇ ਇੰਚਾਰਜ ਉਤਰ ਪ੍ਰਦੇਸ਼ ਤੋਂ ਹੀ ਕਿਉ ਲੱਗਦੇ ਹਨ। ਬਸਪਾ ਸੂਤਰਾਂ ਦਾ ਕਹਿਣਾ ਸੀ ਕਿ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਉੱਤਰ ਪ੍ਰਦੇਸ਼ ਵਿੱਚ ਪੰਜ ਵਾਰ ਮੁੱਖ ਮੰਤਰੀ ਬਣੀ ਹੈ। ਬਸਪਾ ਦੇ ਬਾਨੀ ਬਾਬੂ ਕਾਂਸ਼ੀ ਰਾਮ ਨੇ ਵੀ ਉੱਤਰ ਪ੍ਰਦੇਸ਼ ਨੂੰ ਹੀ ਸਭ ਤੋਂ ਵੱਧ ਸਮਾਂ ਦਿੱਤਾ ਸੀ। ਪੰਜਾਬ ਦੇ ਆਗੂ ਅਵਤਾਰ ਸਿੰਘ ਕਰੀਮਪੁਰੀ ਨੂੰ ਵੀ ਉੱਤਰ ਪ੍ਰਦੇਸ਼ ਦੇ ਬਸਪਾ ਵਿਧਾਇਕਾਂ ਨੇ ਹੀ ਰਾਜ ਸਭਾ ਵਿੱਚ ਭੇਜਿਆ ਸੀ। ਪਾਰਟੀ ਨੇ ਗੜ੍ਹੀ ਦੇ ਬਿਆਨ ਨੂੰ ਅਨੁਸ਼ਾਸਨਹੀਣਤਾ ਮੰਨਦਿਆਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ।

Advertisement

Advertisement