ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਮਨ ਦਾ ਫੌਜ ਦੀ ਟੀਈਐੱਸ ਦੀ ਮੈਰਿਟ ਸੂਚੀ ਵਿੱਚ ਦੂਜਾ ਸਥਾਨ

10:32 AM Nov 08, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਨਵੰਬਰ
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ (ਟੀਈਐਸ) ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਸਥਿਤ ਆਰਮੀ ਹੈੱਡਕੁਆਰਟਰ ਵੱਲੋਂ ਮੈਰਿਟ ਸੂਚੀ ਜਾਰੀ ਕੀਤੀ ਗਈ। ਕਰਮਨ ਤਲਵਾੜ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਹੋਰ ਕੈਡਿਟਾਂ ਮਾਨਸ ਤਨੇਜਾ ਨੇ 22ਵਾਂ, ਅਨੀਕੇਤ ਸ਼ਰਮਾ ਨੇ 31ਵਾਂ ਅਤੇ ਸੂਰਯਵਰਧਨ ਸਿੰਘ ਨੇ 37ਵਾਂ ਰੈਂਕ ਹਾਸਲ ਕੀਤਾ ਹੈ। ਕਰਮਨ ਸਿੰਘ ਤਲਵਾੜ ਇੰਡੀਅਨ ਬੈਂਕ ਦੇ ਵਧੀਕ ਜਨਰਲ ਮੈਨੇਜਰ ਜਤਿੰਦਰਪਾਲ ਸਿੰਘ ਤਲਵਾੜ ਅਤੇ ਪ੍ਰੋ. ਰਵਜੀਤ ਕੌਰ ਤਲਵਾੜ ਦਾ ਪੁੱਤਰ ਹੈ।

Advertisement

Advertisement