ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਮਸਰ ਕਾਲਜ ਦੀਆਂ ਖੇਡਾਂ ਸ਼ੁਰੂ

07:47 AM Mar 08, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਪਾਇਲ, 7 ਮਾਰਚ
ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ’ਚ ਸਾਲਾਨਾ ਖੇਡਾਂ ਦੀ ਸ਼ੁਰੂਆਤ ਸੰਤ ਬਲਜਿੰਦਰ ਸਿੰਘ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਪ੍ਰਤੀਨਿਧ ਬਾਬਾ ਮੋਹਨ ਸਿੰਘ ਵੱਲੋ ਕੀਤੀ ਗਈ। ਇਸ ਮੌਕੇ ਸਟਾਰ ਇੰਪੈਕਟ ਮਾਲੇਰਕੋਟਲਾ ਦੇ ਐੱਮਡੀ ਜਨਾਬ ਮੁਹੰਮਦ ਉਵੈਸ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਮਾਂ-ਬਾਪ ਅਤੇ ਅਧਿਆਪਕਾਂ ਨੂੰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ ਕਿਉਂਕਿ ਇਹ ਕਾਮਯਾਬੀ ਦਾ ਸਭ ਤੋਂ ਵੱਡਾ ਮੰਤਰ ਹੈ। ਇਹ ਖੇਡ ਸਮਾਗਮ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਯੋਗ ਅਗਵਾਈ ਵਿੱਚ ਪ੍ਰਬੰਧਕੀ ਸਕੱਤਰ ਪ੍ਰੋ. ਸੁਖਜੀਤ ਸਿੰਘ ਨੇ ਸਮੂਹ ਸਟਾਫ ਦੇ ਸੁਚੱਜੇ ਸਹਿਯੋਗ ਨਾਲ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪਰੇਡ ਕਮਾਂਡਰ ਭਵਦੀਪ ਕੌਰ ਦੀ ਅਗਵਾਈ ਵਿੱਚ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਫੁਟਬਾਲ ਖਿਡਾਰਨ ਜਸਪ੍ਰੀਤ ਕੌਰ ਨੇ ਖਿਡਾਰੀਆਂ ਨੂੰ ਸਹੁੰ ਚੁਕਾਈ। ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀ ਇੰਦਰਜੀਤ ਸਿੰਘ ਅਤੇ ਧਾਰਵੀ ਬੈਸਟ ਅਥਲੀਟ ਚੁਣੇ ਗਏ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਮੁਹੰਮਦ ਇਰਫਾਨ ਨੇ ਸਭ ਨੂੰ ਮੁਬਾਰਕਬਾਦ ਦਿੱਤੀ ਅਤੇ ਸਮਾਗਮ ਵਿੱਚ ਪਹੁੰਚੇ ਪਤਵੰਤੇ ਸੱਜਣਾਂ ਦਾ ਧੰਨਵਾਦ ਵੀ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਇੰਦਰਪਾਲ ਸਿੰਘ ਅਤੇ ਪ੍ਰੋ. ਵਰਿੰਦਰ ਸਿੰਘ ਨੇ ਬਾਖੂਬੀ ਨਿਭਾਈ।

Advertisement

Advertisement